ਹਰ ਤੰਦਰੁਸਤ ਇਨਸਾਨ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾਂ ਚਾਹੀਦਾ ਹੈ-ਏ.ਸੀ.ਪੀ ਬੋਪਾਰਾਏ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਰੇਰੂ ਸਾਹਿਬ ਪਾ: ਦਸਵੀਂ, ਸਾਹਨੇਵਾਲ ਵਿਖੇ ਜਗਤ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਗੁ: ਸਾਹਿਬ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਦੀ ਪ੍ਰੇਰਣਾ ਸਦਕਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੁਸਾਇਟੀ ਜਨਰਲ ਸਕੱਤਰ ਬਲਦੇਵ ਸਿੰਘ ਸੰਧੂ ਦੀ ਦੇਖ-ਰੇਖ ਹੇਠ 844ਵਾਂ ਮਹਾਨ ਖੂਨਦਾਨ ਕੈਂਪ ਪ੍ਰਧਾਨ ਬਲਜੀਤ ਸਿੰਘ ਹਰਾ, ਮਲਕੀਤ ਸਿੰਘ ਹਰਾ ਮੀਤ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਇੰਦਰਜੀਤ ਸਿੰਘ ਬੋਪਾਰਾਏ ਏ.ਸੀ.ਪੀ ਨੇ ਲੋੜਵੰਦ ਮਰੀਜ਼ਾਂ ਲਈ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਰਾਹੀਂ ਅਨੇਕਾਂ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਹਰ ਤੰਦਰੁਸਤ ਇਨਸਾਨ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਮਨਪ੍ਰੀਤ ਸਿੰਘ ਮੰਗਾ, ਬਲਜਿੰਦਰ ਸਿੰਘ ਸਮੇਤ 70 ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਬਾਬਾ ਮੇਜਰ ਸਿੰਘ ਕਾਰ- ਸੇਵਾ ਵਾਲਿਆਂ ਨੇ ਮਹਾਨ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਪ੍ਰਭਦੀਪ ਸਿੰਘ ਸੇਖੋਂ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਸ਼ਹ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ ਦੀਪਾ, ਕੁਲਜੀਤ ਸਿੰਘ ਹਰਾ, ਯਾਦਵਿੰਦਰ ਸਿੰਘ ਸਾਹਨੇਵਾਲ, ਸਰਬਜੀਤ ਸਿੰਘ ਝਬਾਲ, ਬਹਾਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਬੋਬੀ ਖਾਲਸਾ, ਸਰਬਜੀਤ ਸਿੰਘ ਸੋਹਲ, ਦਰਸ਼ਨ ਸਿੰਘ ਸਰੀਂਹ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



