ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਧਰਤੀ ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 842ਵਾਂ ਮਹਾਨ ਖੂਨਦਾਨ ਕੈਂਪ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਦੀਪ ਸਿੰਘ ਗਿੱਲ ਦੇ ਪੂਰਨ ਸਹਿਯੋਗ ਨਾਲ ਲਾਇਆ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਚਰਨ ਸਿੰਘ ਆਲਮਗੀਰ ਨੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਾਲਾਘਾ ਕੀਤੀ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਸੁਸਾਇਟੀ ਦੇ ਸੇਵਾਦਾਰ ਗੁਰਮੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਇਕੱਤਰ ਕੀਤਾ ਗਿਆ 36 ਯੂਨਿਟ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਮੀਤ ਮੈਨੇਜਰ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਲੰਗਰ ਇੰਚਾਰਜ, ਰਾਮ ਸਰਨ ਸਿੰਘ ਸਰਨਾ, ਸੁਖਵੰਤ ਸਿੰਘ ਚੌਧਰੀ, ਸਰਬਜੀਤ ਸਿੰਘ ਸੋਹਲ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



