ਗੁਰੂ ਨਾਨਕ ਖਾਲਸਾ ਕਾਲਜ ‘ਚ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ

ਕੈਪਸ਼ਨ : ਗੁਰੂ ਨਾਨਕ ਖਾਲਸਾ ਕਾਲਜ ਵਿਖੇ ਆਯੋਜਿਤ ਸਮਾਗਮ ਵਿਚ ਪਹੁੰਚੇ ਡਾ ਪਾਲ ਕੌਰ ਤੇ ਡਾ ਹਰਕਮਲ ਕੌਰ ਨੂੰ ਸਨਮਾਨਿਤ ਕਰਦੇ ਇੰਜੀ. ਸਵਰਨ ਸਿੰਘ, ਇੰੰਜੀ. ਹਰਨਿਆਮਤ ਕੌਰ, ਇੰਜੀ. ਨਿਮਰਤਾ ਕੌਰ, ਪ੍ਰਿੰਸੀਪਲ ਜਸਬੀਰ ਕੌਰ ਤੇ ਸਟਾਫ਼ ਮੈਂਬਰ ਅਤੇ ਸਮਾਗਮ ਵਿਚ ਸ਼ਿਰਕਤ ਕਰਦੀਆਂ ਵਿਦਿਆਰਥਣਾਂ

ਕਪੂਰਥਲਾ, (ਸਮਾਜ ਵੀਕਲੀ) (ਕੌੜਾ ) ਗੁਰੂ ਨਾਨਕ ਖਾਲਸਾ ਕਾਲਜ ਦੇ ਭਾਸ਼ਾ ਮੰਚ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਨੂੰ ਸਮਰਪਤ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਡਾ.ਪਾਲ ਕੌਰ ( ਸਾਹਿਤ ਅਕਾਦਮੀ ਐਵਾਰਡ ਜੇਤੂ ) ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਲਜ ਦੇ ਪ੍ਰਿੰਸੀਪਲ ਜਸਬੀਰ ਕੌਰ ਨੇ ਪਹੁੰਚੇ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਡਾ. ਪਾਲ ਕੌਰ ਦੀ ਸ਼ਖਸੀਅਤ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਡਾ.ਪਾਲ ਕੌਰ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਆਪਣੀ ਸਾਹਿਤ ਅਕਾਦਮੀ ਐਵਾਰਡ ਜੇਤੂ ਪੁਸਤਕ ‘ਸੁਣ ਗੁਣਵੰਤਾ ਸੁਣ ਬੁਧਿਵੰਤਾ’ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਪਣੇ ਜੀਵਨ ਦੌਰਾਨ ਕੀਤੇ ਸੰਘਰਸ਼ ਤੇ ਆਪਣੇ ਸਾਹਿਤਿਕ ਸਫ਼ਰ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਉਹਨਾਂ ਨਾਲ ਡਾ. ਹਰਕਮਲ ਕੌਰ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀਨੀਅਰ ਸਵਰਨ ਸਿੰਘ ਨੇ ਮੁੱਖ ਮਹਿਮਾਨ ਦਾ ਕਾਲਜ ਪਹੁੰਚਣ ‘ਤੇ ਧੰਨਵਾਦ ਕੀਤਾ ਅਤੇ ਉਨਾਂ ਦੇ ਸਾਹਿਤਿਕ ਯੋਗਦਾਨ ਤੇ ਉਨਾਂ ਦੀਆਂ ਕਵਿਤਾਵਾਂ ਦੀ ਭਰਪੂਰ ਸ਼ਲਾਘਾ ਕੀਤੀ । ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ, ਇੰਜੀਨੀਅਰ ਨਿਮਰਤਾ ਕੌਰ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਭੇਂਟ ਕੀਤੇ । ਮੰਚ ਸੰਚਾਲਨ ਪ੍ਰੋ. ਸਿਮਰਜੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾ.ਮਨੀ ਛਾਬੜਾ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ.ਰਾਜਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਰਿਸ਼ੂ ਬਾਲਾ ਪ੍ਰੋ.ਹਰਪ੍ਰੀਤ ਸਿੰਘ,ਪ੍ਰੋ. ਸਰਬਜੀਤ ਕੌਰ, ਪ੍ਰੋ. ਕੋਮਲਪ੍ਰੀਤ ਕੌਰ,ਪ੍ਰੋ. ਇਸ਼ਿਤਾ,ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਜਸਬੀਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਜਾਪ ਸਿੰਘ,ਡਾ.ਅਮਨਦੀਪ ਕੌਰ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਦਿਕਸ਼ਾ ਡੋਗਰਾ, ਪ੍ਰੋ. ਹਰਦੀਸ਼ ਕੌਰ,ਪ੍ਰੋ. ਹਰਵਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ.ਰਮਨਪ੍ਰੀਤ,ਪ੍ਰੋ. ਰਮਨਦੀਪ, ਕਮਲਜੀਤ ਕੌਰ, ਸ਼ਰਨਜੀਤ ਕੌਰ, ਰਜਿੰਦਰ ਸਿੰਘ ਆਦਿ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕੈਬਨਿਟ ਮੰਤਰੀ ਧਾਲੀਵਾਲ ਨੇਂ ਆਨਲਾਈਨ ਐਨ.ਆਰ.ਆਈ ਮਿਲਣੀ ਰਾਹੀਂ ਸੁਣੀਆ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ
Next articleਰੁੱਖਾਂ ਦੀਆਂ ਜੜ੍ਹਾਂ ਵਿੱਚ ਤੇਲ ਨਹੀਂ, ਪਾਣੀ ਪਾਓ।