HOME *ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ...

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ 207 ਮਰੀਜ਼ਾਂ ਨੇ ਲਾਭ ਲਿਆ*

2
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਦਾ ਉਦਘਾਟਨ ਕਰਦੇ ਹੋਏ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ, ਨਾਲ ਹਨ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ

ਨਵਾਂਸ਼ਹਿਰ /ਬੰਗਾ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 207 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਕੈਂਪ ਦਾ ਉਦਘਾਟਨ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਉਹਨਾਂ ਕਿਹਾ ਰੋਜ਼ਾਨਾ ਜੀਵਨ ਵਿਚ ਹੋ ਰਹੀਆਂ ਤਬਦੀਲੀਆਂ ਕਾਰਨ ਬਿਮਾਰੀ ਕਿਸੇ ਵੀ ਉਮਰ ਵਿਚ ਲੱਗ ਸਕਦੀ ਹੈ ਇਸ ਲਈ  ਉਮਰ ਮੁਤਾਬਿਕ ਸਮੇਂ-ਸਮੇਂ ਤੇ ਆਪਣੀ ਮੈਡੀਕਲ ਜਾਂਚ ਮਾਹਿਰ ਡਾਕਟਰ ਸਾਹਿਬਾਨ ਤੋਂ ਜ਼ਰੂਰ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਰੀਰ ਵਿਚ ਕਿਸੇ ਵੀ ਬਿਮਾਰੀ ਦੇ ਆਰੰਭ ਹੋਣ ਦੀ ਸੂਰਤ ਵਿਚ ਸਮੇਂ ਸਿਰ ਇਲਾਜ ਕਰਵਾਕੇ ਤੰਦਰੁਸਤ ਰਹਿ ਸਕੀਏ । ਇਸ ਮੌਕੇ  ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਦੱਸਿਆ ਲੋੜਵੰਦਾਂ ਦੀ ਮਦਦ ਕਰਨ ਲਈ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਲਿਵਰ ਦੀ ਜਾਂਚ ਕਰਨ ਵਾਲਾ ਵਿਸ਼ੇਸ਼ ਫਾਈਬਰੋ ਸਕੈਨ ਟੈਸਟ ਮੁਫਤ ਕਰਨ ਦਾ ਵਿਸ਼ੇਸ਼ ਕੈਂਪ ਲਾਇਆ ਗਿਆ ਹੈ, ਇਸ ਮੌਕੇ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਕੀਤੀ ਗਈ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਅੱਜ ਕੱਲ੍ਹ ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮੋਟਾਪਾ, ਉੱਚ ਕੈਲਸਟਰੋਲ ਦੀਆਂ ਬਿਮਾਰੀਆਂ ਬਹੁਤ ਵੱਧ ਰਹੀਆਂ ਹਨ ਇਸ ਲਈ ਲਿਵਰ ਨਾਲ ਸਬੰਧਿਤ ਬਿਮਾਰੀਆਂ ਦੇ ਮਰੀਜ਼ਾਂ ਨੂੰ ਫਾਈਬਰੋ ਸਕੈਨ ਨਾਲ ਸਰੀਰ ਵਿਚ ਬਿਮਾਰੀ ਦੀ ਸਹੀ ਸਥਿਤੀ ਪਤਾ ਲੱਗ ਸਕਦਾ ਹੈ । ਅੱਜ ਹਸਪਤਾਲ ਵਿਖੇ ਫਾਈਬਰੋ ਸਕੈਨ ਕਰਵਾਉਣ ਲਈ ਪੁੱਜੇ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਇਸ ਮਹਿੰਗੇ ਸਕੈਨ ਦਾ ਹਸਪਤਾਲ ਵਿਖੇ ਮੁਫਤ ਕੈਂਪ ਲਗਾਕੇ ਲੋਕਾਂ ਦਾ ਭਲਾ ਲਈ ਕਰਨ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ, ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਸਟਾਫ ਵੀ ਹਾਜ਼ਰ ਸੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleMAGNETIC RESONANCE IMAGING (MRI) ( A Revolution in Modern Medical Diagnostics)
Next articleਬਾਗੋਵਾਲ ਦੇ ਸਾਬਕਾ ਸਰਪੰਚ ਬਾਲ ਕਿਸ਼ਨ ਨੂੰ ਹਜ਼ਾਰਾਂ ਨਮ ਅੱਖਾਂ ਨਾਲ਼ ਦਿੱਤੀ ਅੰਤਿਮ ਵਿਦਾਇਗੀ