ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸੀ ਪੀ ਆਈ ਐਮ ਦੇ ਨਿੱਧੜਕ ਯੋਧੇ ਅਤੇ ਪਾਰਟੀ ਦੇ ਤਹਿਸੀਲ ਕਮੇਟੀ ਮੈਂਬਰ ਕਾਮਰੇਡ ਬਲਵਿੰਦਰ ਪਾਲ ਬੰਗਾ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਉਹਨਾਂ ਦਾ ਅੰਤਿਮ ਸਸਕਾਰ ਪੱਟੀ ਮਸੰਦਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਉਹਨਾਂ ਦੀ ਚਿਖਾ ਨੂੰ ਅਗਨੀ ਉਹਨਾਂ ਦੇ ਬੇਟੇ ਪ੍ਰਿੰਸ ਅਤੇ ਪ੍ਰਮੋਦ ਪਾਲ ਨੇ ਦਿਖਾਈ। ਇਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਕਾਮਰੇਡ ਰਾਮ ਸਿੰਘ ਨੂਰਪੁਰੀ, ਹਲਕਾ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਰਾਜ ਹੀਉਂ, ਡਾ. ਹਰਬਲਾਸ, ਹਿੰਮਤ ਤੇਜਪਾਲ ਐਮਸੀ ਆਦਿ ਨੇ ਕਿਹਾ ਕਿ ਕਾਮਰੇਡ ਬਲਵਿੰਦਰ ਪਾਲ ਬੰਗਾ ਜੋ ਕਿ ਕਿਸਾਨਾਂ ਮਜਦੂਰਾਂ ਦੀ ਆਵਾਜ ਸਨ। ਉਹਨਾਂ ਹਰ ਵਕਤ ਲਾਲ ਝੰਡਾ ਬੁਲੰਦ ਰੱਖਿਆ। ਉਹਨਾਂ ਨੇ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਉਹਨਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਉੱਥੇ ਪਾਰਟੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਉਹ ਆਪਣੇ ਪਿੱਛੇ ਪਤਨੀ, ਦੋ ਲੜਕੇ ਅਤੇ ਇੱਕ ਲੜਕੀ ਛੱਡ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj