HOME ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਅਤੇ ਸ਼ੂਗਰ ਦਾ ਮੁਫਤ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥਾਇਰਾਇਡ ਅਤੇ ਸ਼ੂਗਰ ਦਾ ਮੁਫਤ ਚੈੱਕਅੱਪ ਕੈਂਪ

1
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਲਗਾਏ ਗਏ ਥਾਇਰਾਇਡ ਅਤੇ ਸ਼ੂਗਰ ਦੇ ਮੁਫਤ ਚੈੱਕਅੱਪ ਕੈਂਪ ਦੌਰਾਨ ਮਰੀਜ਼ਾਂ ਦੇ ਸੈਂਪਲ ਲੈਂਦੇ ਹੋਏ ਮਾਹਿਰ ਡਾਕਟਰ ਅਤੇ ਸਟਾਫ 
ਬੰਗਾ,  (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾ) ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਅੱਜ ਥਾਇਰਾਇਡ ਅਤੇ ਸ਼ੂਗਰ ਦੀ ਜਾਂਚ ਲਈ ਮੁਫਤ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿਚ 126 ਤੋਂ ਵੱਧ ਮਰੀਜ਼ਾਂ ਨੇ ਆਪਣੇ ਟੈਸਟ  ਕਰਵਾਏ ਅਤੇ ਮਾਹਿਰ ਡਾਕਟਰਾਂ ਤੋਂ ਸਿਹਤ ਸੰਬੰਧੀ ਸਲਾਹ ਪ੍ਰਾਪਤ ਕੀਤੀ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹਸਪਤਾਲ ਵੱਲੋਂ ਸਮੇਂ-ਸਮੇਂ ’ਤੇ ਮੁਫਤ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ । ਉਨ੍ਹਾਂ ਕਿਹਾ ਕਿ ਅੱਜ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਅਤੇ ਪੈਥੋਲੋਜਿਸਟ ਡਾ. ਰਾਹੁਲ ਗੋਇਲ ਦੀ ਨਿਗਰਾਨੀ ਹੇਠ ਲਗਾਇਆ ਗਿਆ ।  ਇਹ ਮੁਫਤ ਜਾਂਚ ਕੈਂਪ ਲੋਕਾਂ ਨੂੰ ਸ਼ੂਗਰ ਅਤੇ ਥਾਇਰਾਇਡ ਵਰਗੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਸ. ਢਾਹਾਂ ਨੇ ਕਿਹਾ ਕਿ ਸ਼ੂਗਰ ਅਤੇ ਥਾਇਰਾਇਡ ਅਜਿਹੀਆਂ ਬਿਮਾਰੀਆਂ ਹਨ ਜਿਨ੍ਹਾਂ ਦਾ ਸਮੇਂ ਸਿਰ ਪਤਾ ਲੱਗਣ ਨਾਲ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਬਦਲਦੀ ਜੀਵਨ ਸ਼ੈਲੀ, ਅਸੰਤੁਲਿਤ ਖੁਰਾਕ ਤੇ ਜ਼ੰਕ ਫੂਡ ਦੀ ਵਧ ਰਹੀ ਵਰਤੋਂ ਕਾਰਨ ਸ਼ੂਗਰ ਅਤੇ ਥਾਇਰਾਇਡ ਦੇ ਮਰੀਜ਼ਾਂ ਦੀ ਗਿਣਤੀ ਦੁਨੀਆ ਭਰ ਵਿਚ ਲਗਾਤਾਰ ਵਧ ਰਹੀ ਹੈ। ਉਨ੍ਹਾਂ ਨੇ ਤੰਦੁਰਸਤ ਰਹਿਣ ਲਈ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸਮੇਂ ਸਿਰ ਕਸਰਤ ਕਰਨ ਅਤੇ ਸੰਤੁਲਿਤ ਖੁਰਾਕ ਲੈਣ ਦੀ ਅਪੀਲ ਕੀਤੀ ।  ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਸ਼ਵੇਤਾ ਬਗੜੀਆ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਰਾਜ ਰਾਣੀ ਇੰਚਾਰਜ ਲੈਬ, ਰਜਨਦੀਪ ਕੌਰ ਟੈਕਨੀਸ਼ੀਅਨ, ਜਸਪ੍ਰੀਤ ਕੌਰ ਟੈਕਨੀਸ਼ੀਅਨ ਸਮੇਤ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਸਮੂਹ ਸਟਾਫ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਦੇ ਵਿਦਿਆਰਥੀ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਥਾਣਾ ਸਿਟੀ ਬੰਗਾ ਵਲੋਂ 6:70 ਗ੍ਰਾਮ ਹੀਰੋਇਨ ਸਮੇਤ ਇੱਕ ਨੌਜਵਾਨ ਕਾਬੂ
Next articleਜੈ ਭੀਮ ਯੂਨਾਈਟਡ ਵੁਆਇਸ ਆਫ਼ ਪੰਜਾਬ ਨੇ ਸਿਟੀ ਹਾਰਟ ਰਿਜੋਰਟ ਵਿਖੇ ਮਨਾਈ ਪਹਿਲੀ ਵਰ੍ਹੇਗੰਢ