
ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਆਸ ਤੇ ਰੋਗ ਨਿਵਾਰਨ ਵਜੋਂ ਪ੍ਰਮਾਣਿਤ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਅੱਜ 41ਵਾਂ ਸਥਾਪਨਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਸਪਤਾਲ ਦੇ ਵਿਹੜੇ ਕਰਵਾਏ ਗਏ ਸਮਾਗਮ ਦੌਰਾਨ ਇਸ ਵਲੋਂ 41 ਸਾਲ ‘ਚ ਨਿਭਾਈਆਂ ਗਈਆਂ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਬੁਲਾਰਿਆਂ ਨੇ ਇਸ ਸਥਾਪਤੀ ਲਈ ਇਸ ਦੇ ਬਾਨੀ ਬਾਬਾ ਬੁੱਧ ਸਿੰਘ ਢਾਹਾਂ ਦੀ ਘਾਲਣਾ, ਦਾਨੀਆਂ, ਸਹਿਯੋਗੀਆਂ ਅਤੇ ਟਰੱਸਟ ਮੈਂਬਰਾਂ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ। ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਟਰੱਸਟ ਦੀ ਅਗਵਾਈ ਵਿੱਚ ਗਤੀਸ਼ੀਲ ਗੁਰੂ ਨਾਨਕ ਮਿਸ਼ਨ ਹਸਪਤਾਲ ਦੀਆਂ ਰਿਆਇਤੀ ਦਰਾਂ ‘ਤੇ ਮਿਲਦੀਆਂ ਬਹੁਪੱਖੀ ਮੈਡੀਕਲ ਸੇਵਾਵਾਂ ਨੂੰ ਲੋੜਵੰਦ ਸਮਾਜ ਦਾ ਧੰਨਭਾਗ ਦੱਸਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਦੀਵਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਕਾਹਨੇ ਕੇ ਨੇ ਢਾਹਾਂ ਕਲੇਰਾਂ ਵਿਖੇ ਸਥਾਪਿਤ ਇਸ ਸਮਾਜ ਸੇਵੀ ਸਤੰਭ ਲਈ ਇਸ ਦੇ ਸੰਸਥਾਪਕਾਂ ਅਤੇ ਸੰਚਾਲਕਾਂ ਨੂੰ ਸਾਂਝੇ ਰੂਪ ਮੁਬਾਰਕਬਾਦ ਕਹੀ। ਉਹਨਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਸੁਰੱਖਿਆ ਲਈ ਉਕਤ ਟਰੱਸਟ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਭਰਪੂਰ ਸ਼ਲਾਘਾ ਦੀਆਂ ਹੱਕਦਾਰ ਹਨ। ਇਸ ਮੌਕੇ ਫਾਊਂਡੇਸ਼ਨ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ ਨੇ ਵੀ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਚੱਲਦਿਆਂ ਸਾਬਕਾ ਕੇਂਦਰੀ ਮੰਤਰੀ ਪ੍ਰੋ. ਬਲਵੰਤ ਸਿੰਘ ਰਾਮੂਵਾਲੀਆ ਨੇ ਵੀ ਮੋਬਾਈਲ ਰਾਹੀਂ ਵਧਾਈ ਦਿੱਤੀ। ਸਮਾਗਮ ਦੌਰਾਨ ਉਕਤ ਹਸਪਤਾਲ ਤੋਂ ਇਲਾਵਾ ਢਾਹਾਂ ਕਲੇਰਾਂ ਵਿਖੇ ਹੀ ਸਥਾਪਿਤ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਵਲੋਂ ਵੱਖ ਵੱਖ ਵੰਨਗੀਆਂ ਦੀਆਂ ਪੇਸ਼ਕਾਰੀਆਂ ਰਾਹੀਂ ਪ੍ਰੇਰਕ ਪੇਸ਼ਕਾਰੀਆਂ ਕੀਤੀਆਂ। ਸਮੂਹ ਪ੍ਰਤੀਯੋਗੀਆਂ ਨੂੰ ਟਰੱਸਟ ਵਲੋਂ ਸਨਮਾਨਿਤ ਕੀਤਾ ਗਿਆ। ਮੰਚ ਦਾ ਸਮੁੱਚਾ ਸੰਚਾਲਨ ਮੈਡਮ ਰਮਨਦੀਪ ਕੌਰ ਨੇ ਬਾਖੂਬੀ ਨਿਭਾਇਆ । ਇਸ ਮੌਕੇ ਟਰੱਸਟ ਦੇ ਨੁਮਾਇੰਦੇ ਸਕੱਤਰ ਅਮਰਜੀਤ ਸਿੰਘ ਕਲੇਰਾਂ, ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਖਜ਼ਾਨਚੀ ਬਲਵਿੰਦਰ ਕੌਰ ਕਲਸੀ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ,ਸੀਤਲ ਸਿੰਘ ਸਿੱਧੂ ਸੀਨੀਅਰ ਟਰੱਸਟ ਮੈਂਬਰ, ਸਤਨਾਮ ਸਿੰਘ ਲਾਦੀਆਂ, ਪ੍ਰੌ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਸਾਬਕਾ ਸਰਪੰਚ ਗੁਰਦੀਪ ਸਿੰਘ, ਫਾਊਂਡੇਸ਼ਨ ਦੇ ਨੁਮਾਇੰਦੇ ਕਿਰਪਾਲ ਸਿੰਘ ਬਲਾਕੀਪੁਰ, ਲਖਵਿੰਦਰ ਸਿੰਘ ਕੱਤਰੀ, ਦਰਬਾਰਾ ਸਿੰਘ ਧੌਲਾ, ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਸਦੀਪ ਸਿੰਘ ਸੈਣੀ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਬਲਵਿੰਦਰ ਸਿੰਘ, ਨਰਸਿੰਗ ਸੁਪਰਡੈਂਟ ਦਵਿੰਦਰ ਕੌਰ, ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ, ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ, ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ, ਪੈਰਾ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਾਜਦੀਪ ਥਿਥਵਾਰ, ਟਰੱਸਟ ਦੀ ਮੀਡੀਆ ਟੀਮ ਦੇ ਨੁਮਾਇੰਦੇ ਡਾ. ਗੁਰਤੇਜ ਸਿੰਘ ਸਿੱਧੂ, ਸੁਰਜੀਤ ਮਜਾਰੀ, ਜੋਤੀ ਭਾਟੀਆ, ਗੁਰਪ੍ਰੀਤ ਕੌਰ, ਰਮਨ ਕੁਮਾਰ, ਭਾਈ ਜੋਗਾ ਸਿੰਘ, ਜਥੇਦਾਰ ਤਰਲੋਕ ਸਿੰਘ ਫਲੋਰਾ ਆਦਿ ਸ਼ਾਮਲ ਸਨ।