HOME ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਫਰੀ ਕੈਂਪ...

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਫਰੀ ਕੈਂਪ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

3
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕਰਨ ਮੌਕੇ ਡਾ. ਜਸਦੀਪ ਸਿੰਘ ਸੈਣੀ, ਡਾ. ਵਿਵੇਕ ਗੁੰਬਰ ਅਤੇ ਮੈਡੀਕਲ ਟੀਮ

ਬੰਗਾ    (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾਂ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ ਦੀ ਜਾਂਚ ਦੇ ਵਿਸ਼ੇਸ਼ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਬਾਰੇ ਹਸਪਤਾਲ ਪ੍ਰਬੰਧਕ ਟਰੱਸਟ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਇਲਾਕੇ ਦੇ ਲੋੜਵੰਦਾਂ ਦੀ ਮਦਦ ਕਰਨ ਲਈ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਲਿਵਰ ਦੀ ਜਾਂਚ ਕਰਨ ਵਾਲਾ ਫਾਈਬਰੋ ਸਕੈਨ ਟੈਸਟ ਮੁਫਤ ਕਰਨ ਦਾ ਵਿਸ਼ੇਸ਼ ਕੈਂਪ ਲੱਗਾ ਹੈ । ਇਸ ਮੌਕੇ ਸ. ਢਾਹਾਂ ਨੇ ਲੋੜਵੰਦ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਰਿਆਇਤੀ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਵੀ ਅਪੀਲ ਕੀਤੀ । ਮੀਡੀਆ ਨਾਲ ਗੱਲਬਾਤ ਕਰਦੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਇਸ ਫਾਈਬਰੋ ਸਕੈਨ ਫਰੀ ਕੈਂਪ ਦਾ ਲਾਭ ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮੋਟਾਪਾ, ਉੱਚ ਕੈਲਸਟਰੋਲ, ਸਿਗਰਟ ਅਤੇ ਸ਼ਰਾਬ ਪੀਣ ਵਾਲੇ ਮਰੀਜ਼ਾਂ ਨੂੰ ਪ੍ਰਾਪਤ ਹੋਵੇਗਾ । ਹਸਪਤਾਲ ਵਿਖੇ ਫਰੀ ਸਕੈਨ ਕਰਵਾਉਣ ਪੁੱਜੇ ਮਰੀਜ਼ਾਂ ਨੇ ਲਿਵਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਵੱਡੇ ਸ਼ਹਿਰਾਂ ‘ਚ ਹੋਣ ਵਾਲਾ ਸਕੈਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕੈਂਪ ਲਗਾ ਕੇ ਕਰਵਾਉਣ ਲਈ ਹਸਤਪਾਲ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੱਜ 208 ਮਰੀਜ਼ਾਂ ਨੇ ਫਰੀ ਫਾਈਬਰੋ ਸਕੈਨ ਕਰਵਾਇਆ ਅਤੇ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਤੋਂ ਆਪਣੇ ਇਲਾਜ ਲਈ ਸਲਾਹ ਮਸ਼ਵਰਾ ਕੀਤਾ ਗਿਆ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਸਟਾਫ ਵੀ ਹਾਜ਼ਰ ਸੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਵਿੱਤਰੀ ਬਾਈ ਫੂਲੇ ਲਾਇਬ੍ਰੇਰੀ ਦੀ ਮੈਂਬਰ ਮਨਜੀਤ ਕੌਰ ਬਣੀ ਪਿੰਡ ਦੀ ਪਹਿਲੀ ਅਫ਼ਸਰ
Next articleਪ੍ਰਾਇਮਰੀ ਸਕੂਲ ਸਾਹਲੋਂ ਦੇ ਨੰਨੇ-ਮੁੰਨੇ ਬੱਚਿਆਂ ਨੂੰ ਇਨਵਰਟਰ ਤੇ ਤਿੰਨ ਪੱਖੇ ਭੇਂਟ