ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੱਤ ਅਧਿਆਪਕਾਂ ਦਾ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਸਨਮਾਨ ਕੀਤਾ ਗਿਆ । ਸਨਮਾਨ ਸਮਾਗਮ
ਵਿਚ ਬਾਬਾ ਮਹਾਂਬੀਰ ਸਿੰਘ ਜੀ ਤਾਜੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦੇ, ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ । ਉਹਨਾਂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿਚ ਇੱਕ ਚਾਨਣ ਮੁਨਾਰਾ ਹੁੰਦੇ ਹਨ ਤੇ ਉਹ ਵਿਦਿਆਰਥੀਆਂ ਨੂੰ ਦੇਸ਼ ਕੌਮ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ । ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੰਦੇ ਦੱਸਿਆ ਕਿ ਪ੍ਰਸਿੱਧ ਦਾਰਸ਼ਨਿਕ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਸਨਮਾਨ ਵਿੱਚ ਹਰ ਸਾਲ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ । ਅਧਿਆਪਕਾਂ ਲਈ ਉਹ ਪ੍ਰੇਰਣਾ ਸ੍ਰੋਤ ਹਨ ਜੋ ਸਿੱਖਿਆ ਦੇ ਖੇਤਰ ਵਿੱਚ ਕੁਝ ਵਿਲੱਖਣ ਕਰਨ ਦਾ ਨਿਸ਼ਚਾ ਰੱਖਦੇ ਹਨ। ਅਧਿਆਪਕ ਹੀ ਦੇਸ਼ ਦੇ ਅਸਲੀ ਨਿਰਮਾਤਾ ਹੁੰਦੇ ਹਨ ਅਤੇ ਵਿਦਿਆਰਥੀ ਨੂੰ ਜੀਵਨ ਜਿਊਣ ਦਾ ਅਸਲ ਤਰੀਕਾ ਦੱਸਣ ਅਤੇ ਸਿਖਾਉਣ ਵਾਲੇ ਹੁੰਦੇ ਹਨ । ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਕਿਹਾ ਕਿ ਅਧਿਆਪਕ ਦੇ ਉੱਤੇ ਸਮਾਜ ਅਤੇ ਦੇਸ਼ ਦਾ ਭਵਿੱਖ ਸੰਵਾਰਨ ਦੀ ਵੱਡੀ ਜ਼ਿੰਮੇਵਾਰੀ ਹੈ । ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਲਈ ਵਾਈਸ ਪ੍ਰਿੰਸੀਪਲ ਲਾਲ ਚੰਦ ਔਜਲਾ, ਵਾਈਸ ਪ੍ਰਿੰਸੀਪਲ ਰਵਿੰਦਰ ਕੌਰ, ਮੈਡਮ ਰੀਟਾ ਰਾਣੀ, ਮੈਡਮ ਪਰਮਜੀਤ ਕੌਰ, ਮੈਡਮ ਮੋਨੀਸ਼ਾ ਸ਼ਰਮਾ, ਮੈਡਮ ਰੁਪਿੰਦਰ ਕੌਰ, ਮੈਡਮ ਅਨੂ ਜ਼ੋਸ਼ੀ ਨੂੰ ਸੈਵਨ ਸਟਾਰ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਵਨੀਤਾ ਨੇ ਸੰਬੋਧਨ ਕਰਦੇ ਅਧਿਆਪਕ
ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਧੰਨਵਾਦੀ ਸ਼ਬਦ ਕਹੇ । ਇਸ ਸਮਾਗਮ ਬੀਬੀ ਜਸਵੀਰ ਕੌਰ ਜੀ ਸੁਪਤਨੀ ਬਾਬਾ ਮਹਾਂਬੀਰ ਸਿੰਘ ਤਾਜੇਵਾਲ, ਬੀਬੀ ਸੁਖਵਿੰਦਰ ਕੌਰ ਸੁਪਤਨੀ ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ, ਢਾਡੀ ਗੁਰਦਿਆਲ ਸਿੰਘ ਲੱਖਪੁਰ ਵੀ ਵਿਸ਼ੇਸ਼ ਤੌਰ ਸਮਾਗਮ ਦੌਰਾਨ ਹਾਜ਼ਰ ਸਨ ਅਤੇ ਸਮੂਹ ਅਧਿਆਪਕਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly