ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+1 ਦੇ ਵਿਦਿਆਰਥੀਆਂ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਹੋਈ ਨਿੱਘੀ ਵਿਦਾਇਗੀ ਪਾਰਟੀ ਦਾ ਉਦਘਾਟਨ ਕਰਦੇ ਹੋਏ ਸ. ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ , ਨਾਲ ਸਹਿਯੋਗ ਦੇ ਰਹੇ ਹਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ ਸੱਜਣ

ਮੁੱਖ ਮਹਿਮਾਨ ਸ. ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਅੱਜ 10+1 ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਿਹਨਾਂ 2024-25 ਦਾ ਆਪਣਾ ਸੈਸ਼ਨ ਪੂਰਾ ਕਰ ਲਿਆ ਹੈ ਲਈ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਿਨ ਕੀਤਾ ਗਿਆ । ਇਸ ਮੌਕੇ ਵਿਦਾਇਗੀ ਪਾਰਟੀ ਦੀ ਸ਼ੁਰੂਆਤ ਮਹਿਮਾਨ ਸ. ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਉਦਘਾਟਨ ਕਰ ਕੇ ਕੀਤੀ । ਉਹਨਾਂ ਨੇ ਆਪਣੇ ਸੰਬੋਧਨ ਵਿੱਚ ਸਕੂਲ ਤੋਂ ਵਿਦਾ ਹੋ ਰਹੇ 10+2 ਜਮਾਤ ਦੇ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦੇ ਹੋਏ ਉਹਨਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ । ਚੇਅਰਮੈਨ ਸ. ਜਲਵਾਹਾ ਨੇ ਸਮੂਹ ਵਿਦਿਆਰਥੀਆਂ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਜਾਗਰੁਕ ਕੀਤਾ।
ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਇਛਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਜੀਵਨ ਦੇ ਟੀਚਿਆਂ ਦੀ ਪ੍ਰਾਪਤੀ ਕਰਨ ਲਈ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ । ਇਸ ਤੋਂ ਪਹਿਲਾਂ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਚੇਅਰਮੈਨ ਸ. ਸਤਨਾਮ ਸਿੰਘ ਜਲਵਾਹਾ ਦਾ ਨਿੱਘਾ ਸਵਾਗਤ ਕੀਤਾ ਅਤੇ ਸਕੂਲ ਬਾਰੇ ਜਾਣਕਾਰੀ ਸਾਂਝੀ ਕੀਤੀ । ਪ੍ਰਿੰਸੀਪਲ ਵਨੀਤਾ ਚੋਟ ਨੇ ਵਿਦਾਇਗੀ ਸਮਾਰੋਹ ਵਿਚ ਸ਼ਾਮਿਲ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਤੋਂ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਸਕੂਲ ਤੋਂ ਪ੍ਰਾਪਤ ਸਿੱਖਿਆਵਾਂ ਅਤੇ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਲਈ ਜਾਗਰੁਕ ਕੀਤਾ ।
ਇਸ ਤੋਂ ਪਹਿਲਾਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਾਇਗੀ ਸਮਾਰੋਹ ਵਿਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਜਿਸ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ । ਉਪੰਰਤ ਗਿੱਧਾ, ਭੰਗੜਾ ਅਤੇ ਲੋਕ ਗੀਤ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ । ਸਮਾਗਮ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੀ ਕੀਤੀਆਂ ਪਿਆਰ ਭਰੀਆਂ ਤਾਰੀਫ਼ਾਂ ਖਿੱਚ ਦਾ ਕੇਂਦਰ ਸਨ । ਵਿਦਾਇਗੀ ਸਮਾਰੋਹ ਵਿੱਚ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ ਟਰੱਸਟ, ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ, ਸ੍ਰੀ ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਟਰੱਸਟ, ਸ੍ਰੀ ਰਾਜਦੀਪ ਥਿਥਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪੈਰਾ ਮੈਡੀਕਲ ਕਾਲਜ , ਸ੍ਰੀ ਲਾਲ ਚੰਦ ਵਾਈਸ ਪ੍ਰਿੰਸੀਪਲ, ਸ੍ਰੀਮਤੀ ਰਵਿੰਦਰ ਕੌਰ ਵਾਈਸ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪਰਮਜੀਤ ਕੌਰ, ਸਮੂਹ ਅਧਿਆਪਕ, ਦਫਤਰੀ ਸਟਾਫ, ਸਮੂਹ ਵਿਦਿਆਰਥੀ ਵੀ ਹਾਜ਼ਰ ਸਨ । ਇਸ ਮੌਕੇ ਵਿਦਾ ਹੋ ਰਹੇ 10+2 ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਨੂੰ 13 ਹੋਟ ਕੇਸ, ਇੱਕ ਮਿਊਜ਼ਿਕ ਸਿਸਟਮ ਅਤੇ ਚਾਰ ਮੈਟਰਸ ਵੀ ਭੇਟ ਕੀਤੇ ਗਏ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਵਿਧਾਇਕ ਜਿੰਪਾ ਨੇ ਗੁਰਦੁਆਰਾ ਜਾਹਰਾ ਜਹੂਰ ਸਾਹਿਬ ਨੂੰ ਜਾਣ ਵਾਲੀ ਸੜਕ ‘ਤੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
Next articleਪਿੰਡ ਦਾਨ ਸਿੰਘ ਵਾਲਾ/ ਕੋਠੇ ਜੀਵਨ ਸਿੰਘ ਵਾਲਾ ਵਿੱਚ ਨਸ਼ੇ ਵਾਲਿਆਂ ਦੀ ਕਰਤੂਤ