ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪੇਂਡੂ ਇਲਾਕੇ ਦੇ ਪ੍ਰਸਿੱਧ ਸੀ.ਬੀ.ਐਸ.ਈ. ਬੋਰਡ ਦਿੱਲੀ ਤੋ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸ਼ੈਸ਼ਨ 2024-25 ਦਾ ਸਾਲਾਨਾ ਨਤੀਜਾ ਅੱਜ ਐਲਾਨਿਆ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਸ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵੱਖ-ਵੱਖ ਜਮਾਤਾਂ ‘ਚ ਪਹਿਲੀ, ਦੂਜੀ ਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ । ਇਸ ਤੋਂ ਪਹਿਲਾਂ ਸਕੂਲ ਦੇ ਡਾਇਰੈਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਹਨਾਂ ਨੇ ਸਕੂਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਤੇ ਸਕੂਲ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ । ਪ੍ਰਿੰਸੀਪਲ ਵਨੀਤਾ ਚੋਟ ਨੇ ਸਕੂਲ ਦੇ ਸਾਲਾਨਾ ਨਤੀਜੇ ਦਾ ਐਲਾਨ ਕਰਨ ਮੌਕੇ ਵੱਖ-ਵੱਖ ਖੇਤਰਾਂ ‘ਚ ਸਕੂਲ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਕੂਲ ਦੇ ਟੌਪਰ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਮੈਡਮ ਰਵਿੰਦਰ ਕੌਰ ਵਾਈਸ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਸ. ਮਲਕੀਤ ਸਿੰਘ ਸਕੱਤਰ ਪੀ ਟੀ ਏ, ਮੈਡਮ ਗੁਰਪ੍ਰੀਤ ਕੌਰ, ਮੈਡਮ ਪਰਮਜੀਤ ਕੌਰ, ਸਮੂਹ ਅਧਿਆਪਕ, ਦਫਤਰੀ ਸਟਾਫ, ਸਮੂਹ ਵਿਦਿਆਰਥੀ ਵੀ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj