ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਧੀਮਾਜਰਾ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

ਸਿਮਰਨਜੀਤ ਕੌਰ 95.3 ਫੀਸਦੀ ਅੰਕਾਂ ਨਾਲ ਰਹੀ ਅੱਵਲਗੁਰੂ ਨਾਨਕ ਮਾਡਲ

ਘਨੌਲੀ (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਮਾ. ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਸਦਕਾ ਨਤੀਜਾ ਸੌ ਫੀਸਦੀ ਰਿਹਾ। ਜਿਸ ਬਾਰੇ ਸਕੂਲ ਕੋਆਰਡੀਨੇਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ 95.3 % ਅੰਕ ਪ੍ਰਾਪਤ ਕਰਕੇ ਪਹਿਲਾ, ਹਰਪ੍ਰੀਤ ਕੌਰ ਨੇ 90% ਨਾਲ਼ ਦੂਜਾ ਅਤੇ ਭੁਪਿੰਦਰ ਕੌਰ ਤੇ ਹਰਪ੍ਰੀਤ ਕੌਰ ਨੇ 81% ਅੰਕਾਂ ਨਾਲ਼ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਗੁਰਬਚਨ ਸਿੰਘ ਤੇ ਪ੍ਰਿੰਸੀਪਲ ਹਰਦੀਪ ਸਿੰਘ ਨੇ ਬੱਚਿਆਂ ਨੂੰ ਵਧਾਈ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਸਟਾਫ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਲਈ ਮੁਬਾਰਕਬਾਦ ਦਿੱਤੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਾਤਾਵਰਣ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ
Next articleਮਿਤੀ 27-05-2023 ਨੂੰ ਸ.ਸ.ਸ.ਸ. ਸਕੂਲ ਮਹਿਲਾਂ ਦੇ 12ਵੀਂ ਦੇ ਸ਼ਾਨਦਾਰ ਨਤੀਜੇ ਆਉਣ ਤੇ ਸਕੂਲ ਦੇ 90% ਅਤੇ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ