ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ 15 ਵਿਦਿਆਰਥੀਆਂ ਨੇ ਲਖਨਊ ਵਿਖੇ ਆਯੋਜਿਤ ਟੈਕਨੋਕੂਨ-2025 ਤੀਜੀ ਰਾਸ਼ਟਰੀ ਕਾਨਫਰੰਸ ‘ਚ ਕਾਲਜ ਦੀ ਪ੍ਰਤੀਨਿਧਤਾ ਕੀਤੀ

ਫੋਟੋ ਕੈਪਸ਼ਨ : ਟੈਕਨੋਕੂਨ-2025 ਤੀਜੀ ਨੈਸ਼ਨਲ ਕਾਨਫਰੰਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਸ, ਬਰਜਿੰਦਰ ਸਿੰਘ ਢਾਹਾਂ ਮੀਬਤ ਪ੍ਰਧਾਨ

ਬੰਗਾ (ਸਮਾਜ ਵੀਕਲੀ) : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ( ਚਰਨਜੀਤ ਸੱਲਾਂ) ਬੀ ਉ ਟੀ ਟੀ ਕਲਾਸ ਵਿਚ ਪੜ੍ਹ ਰਹੇ 15 ਵਿਦਿਆਰਥੀਆਂ ਨੇ ਬੀਤੇ ਦਿਨੀ ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਲਖਨਊ ਦੁਆਰਾ ਆਯੋਜਿਤ ਟੈਕਨੋਕੂਨ-2025 ਤੀਜੀ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ । ਜੋ ਇਹਨਾਂ ਵਿਦਿਆਰਥੀਆਂ ਦੇ ਵਿਦਿਅਕ ਅਤੇ ਪੇਸ਼ੇਵਰ ਸਫ਼ਰ ਵਿੱਚ ਮੀਲ ਪੱਥਰ ਸਾਬਤ ਹੋਵੇਗੀ । ਇਹ ਜਾਣਕਾਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਦਿੱਤੀ । ਉਹਨਾਂ ਦੱਸਿਆ ਕਿ ਕਾਲਜ ਦੇ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ਦੇ ਵੱਖ ਵੱਖ ਸਮੈਸਟਰਾਂ ਦੇ ਵਿਦਿਆਰਥੀਆਂ ਨੇਹਾ , ਕੋਮਲ, ਸਰਵਜੋਤ, ਗੁਰਮਨ, ਲਵਲੀਨ, ਅਦਿਤੀ ਕੌਰ, ਦਿਵਿਆ ਪਾਲ, ਹਮੀਸ਼ਾ, ਈਸ਼ੂ, ਮਨੀਸ਼ਾ, ਮੁਸਕਾਨ ਸਹਿਜਲ, ਨਵਦੀਪ ਕੌਰ, ਪ੍ਰਿਆ, ਤੇਜਸਵੀ, ਵਿਸ਼ਾਲ ਚੌਹਾਨ ਨੇ ਇਸ ਕਾਨਫਰੰਸ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀ ਪ੍ਰਤੀਨਿਧਤਾ ਕੀਤੀ ਅਤੇ ਆਪਣੇ ਕਾਲਜ ਦਾ ਮਾਣ ਵਧਾਇਆ । ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਸ ਬਰਜਿੰਦਰ ਸਿੰਘ ਢਾਹਾਂ ਨੇ ਕਾਨਫਰੰਸ ਵਿਚ ਸ਼ਿਰਕਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ । ਉਨ੍ਹਾਂ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਟੈਕਨੋਕੂਨ-2025 ਲਈ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਫਲਤਾ ਲਈ ਕਾਮਨਾ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਕਵਿਤਾਵਾਂ
Next articleਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਡਾ ਕਰੀਮਪੁਰੀ ਸਾਹਿਬ ਥਾਂਦੀਆਂ ਦੇ ਸ਼੍ਰੀ ਗੁਰੂ ਰਵਿਦਾਸ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਜ ਫਰੀ ਮੈਡੀਕਲ ਕੈਂਪ ਦਾ ਉਦਘਾਟਨ ਕਰਨਗੇ : ਪ੍ਰਦੀਪ ਜੱਸੀ