ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈਐਸਟੀਈ ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ)– ਬੀਤੇ ਦਿਨੀ ਲੈਮਰੀਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਆਯੋਜਿਤ 54ਵੇਂ ਆਈ ਐਸ ਟੀ ਈ ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਬੈਚਲਰ ਆਫ ਮੈਡੀਕਲ ਲੈਬ ਸਾਇੰਸ ਦੇ ਚੌਥੇ ਸਮੇਸਟਰ ਦੇ ਵਿਦਿਆਰਥੀਆਂ ਮਨਿੰਦਰ ਮਹਿਮੀ ਅਤੇ ਰਫੀਉੱਲਾ ਦਾ ਸਰਟੀਫੀਕੇਟ ਪ੍ਰਦਾਨ ਕਰਕੇ ਸਨਮਾਨ ਵੀ ਕੀਤਾ ਗਿਆ । ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਰਾਸ਼ਟਰੀ ਕਨਵੈਨਸ਼ਨ ਵਿੱਚ ਦੋਵਾਂ ਵਿਦਿਆਰਥੀਆਂ ਸ਼ਾਨਦਾਰ ਸ਼ਮੂਲੀਅਤ ਇਹਨਾਂ ਦੀ ਆਪਣੇ ਪ੍ਰੌਫੈਸ਼ਨਲ ਕੋਰਸ ਪ੍ਰਤੀ ਵਚਨਬੱਧਤਾ ਪ੍ਰਤੀ ਮਿਸਾਲ ਹੈ । ਕਾਲਜ ਪੁੱਜਣ ਤੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਅਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਤੇ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਵੱਲੋਂ ਕਾਲਜ ਦੀ ਨੁੰਮਾਇੰਦੀ ਕਰਕੇ ਅਤੇ ਸਨਮਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਨੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਆਪਣੇ ਪ੍ਰੌਫੈਸ਼ਨਲ ਕਿੱਤੇ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਕਰਨ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਲੋਕਾਂ ਤੋਂ ਸਮੇਂ-ਸਮੇਂ ਸਿਰ ਲਈ ਜਾਵੇਗੀ ਫੀਡਬੈਕ – ਡਿਪਟੀ ਕਮਿਸ਼ਨਰ
Next articleਫਿਲੌਰ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿ੍ਫਤਾਰ