ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਤੀਆਂ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ

ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਮਨਾਏ ਤੀਆਂ ਦੇ ਤਿਉਹਾਰ ਦੀਆਂ  ਤਸਵੀਰਾਂ

ਧੀਆਂ ਦਾ ਮਾਣ ਸਤਿਕਾਰ ਹੀ ਪੰਜਾਬੀ ਵਿਰਸੇ ਦੀ ਅਸਲੀ ਪਹਿਚਾਨ ਹੈ – ਡਾ. ਕੁਲਵਿੰਦਰ ਸਿੰਘ ਢਾਹਾਂ

ਬੰਗਾ (ਸਮਾਜ ਵੀਕਲੀ)  (ਚਰਨਜੀਤ ਸੱਲਾਂ) ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੀਆਂ ਵਿਦਿਆਰਥੀਆਂ ਵੱਲੋਂ ਅੱਜ ਤੀਆਂ ਦਾ ਤਿਉਹਾਰ ਮੇਲੇ ਦੇ ਰੂਪ ਵਿਚ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ । ਤਕਰੀਬਨ ਤਿੰਨ ਘੰਟੇ ਤੋਂ ਵੱਧ ਚੱਲੇ ਤੀਆਂ ਦੇ ਮੇਲੇ ਦੌਰਾਨ ਖੂਬ ਰੌਣਕਾ ਲੱਗੀਆਂ । ਇਸ ਮੇਲੇ ’ਚ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮੂਹ ਵਿਦਿਆਰਥੀਆਂ, ਕਾਲਜ ਸਟਾਫ ਅਤੇ ਉਹਨਾਂ ਦੇ ਮਾਪਿਆਂ ਨੂੰ ਤੀਆਂ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ । ਡਾ. ਢਾਹਾਂ ਨੇ ਇਸ ਦੀ ਮਹਾਨਤਾ ਬਾਰੇ ਦੱਸਦੇ ਕਿਹਾ ਕਿ ਤੀਆਂ ਦਾ ਤਿਉਹਾਰ, ਸਾਡੀਆਂ ਧੀਆਂ ਦਾ ਤਿਉਹਾਰ ਹੈ ਅਤੇ ਧੀਆਂ ਦਾ ਮਾਣ ਸਤਿਕਾਰ ਕਰਨਾ ਪੰਜਾਬੀ ਵਿਰਸੇ ਦੀ ਅਸਲੀ ਪਹਿਚਾਨ ਹੁੰਦੀ ਹੈ ।
ਇਸ ਮੌਕੇ ਕਾਲਜ ਦੀਆਂ ਸਮੂਹ ਵਿਦਿਆਰਥਣਾਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਦੀਆਂ ਪੌਸ਼ਾਕਾਂ ਵਿਚ ਤੀਆਂ ਦੇ ਮੇਲੇ ਵਿਚ ਪੁੱਜੀਆਂ। ਇਹਨਾਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ, ਕਿੱਕਲੀ, ਬੋਲੀਆਂ ਆਦਿ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਅਤੇ ਸਰੋਤਿਆਂ ਵੱਲੋਂ ਵੀ ਵਿਦਿਆਰਥੀਆਂ ਦੀ ਭਰਪੂਰ ਹੌਸਲਾ ਅਫ਼ਜਾਈ ਕੀਤੀ ਗਈ । ਇਸ ਮੌਕੇ ਵੱਖ ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਸਨਮਾਨ ਕਰਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਤੀਆਂ ਦੀ ਮੇਲੇ ਦੀ ਸਮਾਪਤੀ ਤੇ ਪੁਰਾਤਨ ਤਰੀਕੇ ਨਾਲ ਬੋਲੀਆਂ ਪਾ ਕੇ ਨੱਚ-ਟੱਪ ਕੇ ਆਪਣਾ ਖ਼ੂਬ ਮਨੋਰੰਜਨ ਕੀਤਾ ਗਿਆ । ਇਸੇ ਖੁਸ਼ੀ ਦੇ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾੜ ਵੱਲੋਂ ਮੁੱਖ ਮਹਿਮਾਨ, ਸਾਰੇ ਸਟਾਫ ਅਤੇ ਵਿਦਿਆਰਥਣਾਂ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕਾਲਜ ਵੱਲੋਂ ਤੀਆਂ ਦਾ ਤਿਉਹਾਰ ਮਨਾਉਣ ਦਾ ਇੱਕੋ ਹੀ ਮਕਸਦ ਹੈ ਕਿ ਅੱਜ ਦੀਆਂ ਧੀਆਂ ਨੂੰ ਪੰਜਾਬ ਦੇ ਪੁਰਾਤਨ ਸੱਭਿਆਚਾਰ ਪਤਾ ਲੱਗ ਸਕੇ, ਕਿਉਂਕਿ ਮਾਡਰਨ ਜ਼ਮਾਨੇ ਦੇ ਵਿੱਚ ਅਸੀਂ ਪੰਜਾਬੀ ਸਭਿਆਚਾਰ ਨੂੰ ਭੁੱਲਦੇ ਜਾ ਰਹੇ ਹਨ । ਵੱਖ-ਵੱਖ ਮੁਕਾਬਲਿਆਂ ਵਿਚ ਜੱਜਾਂ ਦੀ ਅਹਿਮ ਜਿੰਮੇਵਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਨਿਭਾਈ । ਇਸ ਮੌਕੇ ਅਧਿਆਪਕ ਮੈਡਮ ਪਿਊਸ਼ੀ ਯਾਦਵ, ਮੈਡਮ ਸੁਮੇਧਾ ਯਾਦਵ, ਰਮਨ ਕੁਮਾਰ, ਵਿਵੇਕ ਸਨੌਰੀ, ਇੰਦੂ ਬਾਲਾ, ਰਿਤਿਕ ਪਾਠਕ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਸੰਚਾਲਨ ਵਿਦਿਆਰਥੀਆਂ ਦੀਆ, ਈਸ਼ਾਨਪ੍ਰੀਤ ਕੌਰ, ਦਵਿੰਦਰ ਕੌਰ ਅਤੇ ਇਸ਼ਾਨੀ ਸ਼ਰਮਾ ਨੇ ਬਾਖੂਬੀ ਕੀਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਦੋ ਪਿੰਡਾਂ ਦੀ ਪੰਚਾਇਤ ਇੱਕ ਸਕੂਲ ਦੋ ਸਕੂਲਾਂ ਨੂੰ ਇੱਕ ਕਰਨ ਲਈ ਉੱਠੀ ਮੰਗ, ਲੋੜਵੰਦਾਂ ਦੀ ਮਦਦ ਕੀਤੀ –ਗਰਚਾ
Next articleਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਅਜਾਦੀ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ