HOME ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਨੇਤਰਹੀਣ ਫੁੱਟਬਾਲ ਟੂਰਨਾਮੈਂਟ ਅੱਜ ਤੋਂ

ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਨੇਤਰਹੀਣ ਫੁੱਟਬਾਲ ਟੂਰਨਾਮੈਂਟ ਅੱਜ ਤੋਂ

1

 

ਕਰਨੈਲ ਸਿੰਘ ਐੱਮ.ਏ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਲੜਕਿਆਂ ਦੇ ਉੱਤਰੀ ਅਤੇ ਕੇਂਦਰੀ ਜੋਨ ਦੇ ਫੁੱਟਬਾਲ ਖੇਡ ਮੁਕਾਬਲੇ ਦੂਜੀ ਵਾਰ ਪੰਜਾਬ ਵਿੱਚ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਲੁਧਿਆਣਾ ਵਿਖੇ ਮਿਤੀ 1, 2 ਅਤੇ 3 ਅਗਸਤ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਕਰਵਾਏ ਜਾ ਰਹੇ ਹਨ । ਟੂਰਨਾਮੈਂਟ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਚੀਮਾ ਅਤੇ ਏਕ ਜੋਤ ਵਿਕਲਾਂਗ ਬੱਚੋਂ ਕਾ ਸਕੂਲ ਦੇ ਮੈਨੇਜਰ ਕਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਸ਼੍ਰੀ ਸੰਜੀਵ ਅਰੋੜਾ ਕੈਬਨਿਟ ਮੰਤਰੀ ਪੰਜਾਬ ਟੂਰਨਾਮੈਂਟ ਦਾ ਉਦਘਾਟਨ ਕਰਨਗੇ ।  3 ਅਗਸਤ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਸ੍ਰ: ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਪੰਜਾਬ ਆਪਣੇ ਕਰ-ਕਮਲਾਂ ਦੁਆਰਾ ਜੇਤੂ ਟੀਮਾਂ ਨੂੰ ਇਨਾਮ ਵੰਡਣਗੇ । ਸ੍ਰ: ਦਲਜੀਤ ਸਿੰਘ ਗਰੇਵਾਲ (ਭੋਲਾ) ਐਮ.ਐਲ.ਏ., ਪ੍ਰਿੰਸੀਪਲ ਇੰਦਰਜੀਤ ਕੌਰ ਮੇਅਰ ਨਗਰ ਨਿਗਮ ਲੁਧਿਆਣਾ ਅਤੇ ਹੋਰ ਮਹਿਮਾਨ ਇਸ ਸ਼ੁੱਭ ਅਵਸਰ ਤੇ ਸ਼ਮੂਲੀਅਤ ਕਰਕੇ ਖੇਡਾਂ ਨੂੰ ਚਾਰ ਚੰਨ ਲਾਉਣਗੇ । ਸ੍ਰ: ਚੀਮਾ ਤੇ ਮੈਨੇਜਰ ਕਰਨੈਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਕੀਮਤੀ ਸਮੇਂ ਵਿੱਚੋਂ ਥੋੜ੍ਹਾ ਸਮਾਂ ਕੱਢ ਕੇ ਨੇਤਰਹੀਣਾਂ ਦੀਆਂ ਹੋ ਰਹੀਆਂ ਖੇਡਾਂ ਵਿੱਚ ਸ਼ਾਮਲ ਹੋ ਕੇ ਉਹਨਾਂ ਦੇ ਉਜਵਲ ਭਵਿੱਖ ਲਈ ਉਹਨਾਂ ਨੂੰ ਆਪਣਾ ਅਸ਼ੀਰਵਾਦ ਦੇ ਕੇ ਹੌਸਲਾ ਅਫ਼ਜ਼ਾਈ ਕਰੋ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲੈਂਡ ਪੂਲਿਗ ਪਾਲਸੀ ਵਿਰੁੱਧ ਬੀਕੇਯੂ ਪੰਜਾਬ ਦੀ ਜਲੰਧਰ ਇਕਾਈ ਵੱਲੋਂ ਸੈਕੜੇ ਟਰੈਕਟਰਾ ਨਾਲ ਰੋਸ ਪ੍ਰਦਰਸ਼ਨ
Next articleਪੰਜਾਬ ਰਿਮੋਟ ਸੈਂਸਿੰਗ ਸੈਂਟਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ