ਬੰਗਾ (ਸਮਾਜ ਵੀਕਲੀ) ਅਮਰੀਕ ਕਟਾਰੀਆਂ ਸਥਾਨਕ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਹਰ ਸਾਲ ਦੀ ਤਰਹਾਂ ਇਸ ਸਾਲ ਵੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 16 ਫਰਵਰੀ ਤੋਂ ਗੁਰੂ ਰਵਿਦਾਸ ਪੂਰਵ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ। ਇਸੇ ਸੰਬੰਧ ਵਿੱਚ 21 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਹਨ। ਪ੍ਰੋਗਰਾਮ ਦੀ ਅਗਲੀ ਲੜੀ ਵਿੱਚ ਅੱਜ 22 ਫਰਵਰੀ ਨੂੰ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ। ਇਸ ਦੌਰਾਨ ਪ੍ਰਸਿੱਧ ਰਾਗੀ ਢਾਡੀ ਗੁਰੂ ਮਹਾਰਾਜ ਜੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਕੱਲ 23 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਇਸ ਵਿੱਚ ਪੰਜਾਬ ਦੇ ਪ੍ਰਸਿੱਧ ਕਲਾਕਾਰ ਰਾਣੀ ਅਰਮਾਨ ਅਤੇ ਕਲੇਰ ਕਲਵਰ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਤੇ ਅਤੁੱਟ ਲੰਗਰ ਵਰਤਾਏ ਜਾਣਗੇ ਸਮੂਹ ਇਲਾਕਾ ਨਿਵਾਸੀਆਂ ਨੂੰ ਸ਼ੋਭਾ ਯਾਤਰਾ ਵਿੱਚ ਅਤੇ ਧਾਰਮਿਕ ਦੀਵਾਨ ਵਿੱਚ ਹਾਜਰੀ ਭਰਨ ਲਈ ਪ੍ਰਬੰਧਕ ਕਮੇਟੀ ਜਿਨ੍ਹਾਂ ਵਿੱਚ ਪ੍ਰਧਾਨ ਸਤਨਾਮ ਸਿੰਘ ਕੈਸ਼ੀਅਰ ਗੁਰਦੇਵ ਰਾਮ, ਬਾਵੂ ਬਿਕਰ ਰਾਮ, ਰਾਮ ਕ੍ਰਿਸ਼ਨ ਪੰਮੀ, ਮੇਹਰ ਚੰਦ, ਮੋਹਨ ਲਾਲ, ਰਾਮ ਰਤਨ ਵਾਈਸ ਪ੍ਰਧਾਨ ਰਾਮ ਪ੍ਰਕਾਸ਼, ਵਿਜੇ ਗੁਣਾਚੌਰ, ਜਗਦੀਸ਼ ਕੁਮਾਰ ਵੇਟ ਲਿਫਟਿੰਗ ਕੋਚ ਵੱਲੋਂ ਬੇਨਤੀਆਂ ਕੀਤੀਆਂ ਗਈਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj