ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਨਜ਼ਦੀਕੀ ਪਿੰਡ ਦਤਾਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਗੁਰਪੁਰਬ ਉਤਸ਼ਾਹ ਪੂਰਵਕ ਮਨਾਇਆ ਗਿਆ ਅਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਪ੍ਰੋਗਰਾਮ ਤੇ ਵਿਸ਼ੇਸ਼ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਦੀਪ ਸਿੰਘ ਨਵੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਮੁਬਾਰਕਬਾਦ ਦਿੱਤੀ । ਉਹਨਾਂ ਕਿਹਾ ਵੀ ਸਾਰੇ ਗੁਰੂਆਂ ਅਤੇ ਭਗਤ ਸਹਿਬਾਨ ਅਤੇ ਭੱਟ ਸਾਹਿਬਾਨਾਂ ਦੇ ਦਿਹਾੜੇ ਮਨਾਉਣੇ ਚਾਹੀਦੇ ਹਨ ।ਇਸ ਮੌਕੇ ਸਤਵੰਤ ਸਿੰਘ ਦਾਤਾਰਪੁਰ ਪ੍ਰਧਾਨ ਭਗਤ ਕਬੀਰ ਯੂਥ ਵੈਲਫੇਅਰ ਕਲੱਬ ਤੇ ਸਮੂਹ ਮੈਂਬਰ ਸਾਹਿਬਾਨ ,ਸਮੂਹ ਨਗਰ ਨਿਵਾਸੀਆਂ ਨੇ ਉਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਵੰਤ ਸਿੰਘ ਦਾਤਾਰਪੁਰ, ਜਗਦੇਵ ਸਿੰਘ , ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ,ਬਲਜੀਤ ਸਿੰਘ ,ਭਗਵੰਤ ਸਿੰਘ , ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ, ਮਾਲਰ ਸਿੰਘ, ਅਜੈਬ ਸਿੰਘ, ਖੁਸ਼ਹਾਲ ਸਿੰਘ ਅਤੇ ਹਰਬੰਸ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



