ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਦਾ ਜਨਰਲ ਵਰਗ ਦੇ ਵਿਅਕਤੀ ਨੂੰ ਚੇਅਰਮੈਨ ਲਗਾਉਣਾ ਐਸਸੀ ਸਮਾਜ ਨਾਲ ਧੱਕਾ : ਬੇਗਮਪੁਰਾ ਟਾਈਗਰ ਫੋਰਸ

ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਰੀਬਾਂ ਨੂੰ ਉਹਨਾਂ ਦੇ ਅਧਿਕਾਰ ਦੇਣ ਦਾ ਵਾਅਦਾ ਕੀਤਾ ਸੀ : ਬੀਰਪਾਲ, ਹੈਪੀ, ਸਤੀਸ਼ 
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ) ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ  ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਫੋਰਸ ਦੀ ਮੀਟਿੰਗ ਮੁੱਖ ਦਫਤਰ ਮੁਹੱਲਾ ਭਗਤ ਨਗਰ ਹੁਸ਼ਿਆਰਪੁਰ ਵਿਖੇ ਜਿਲ੍ਹਾ ਪ੍ਰਧਾਨ ਹੈਪੀ ਫ਼ਤਿਹਗੜ੍ਹ ਤੇ ਜਿਲਾ ਸੀਨੀਅਰ ਮੀਤ ਪ੍ਰਧਾਨ  ਸਤੀਸ਼ ਕੁਮਾਰ ਸ਼ੇਰਗੜ੍ਹ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਧਾਕੜ ਤੇ ਜਾਂਬਜ਼ ਸੂਬਾ ਪ੍ਰਧਾਨ ਬੀਰਪਾਲ ਠਰੋਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ “ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ” ਹੁਸ਼ਿਆਰਪੁਰ ਦਾ ਚੇਅਰਮੈਨ ਜਨਰਲ ਵਰਗ ਨਾਲ ਸੰਬੰਧਿਤ ਵਿਅਕਤੀ ਨੂੰ ਲਗਾਉਣਾ ਐਸਸੀ ਸਮਾਜ ਨਾਲ ਬਹੁਤ ਵੱਡਾ ਧੱਕਾ ਹੈ !ਉਹਨਾਂ ਕਿਹਾ   ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਰੀਬਾਂ ਨੂੰ ਉਹਨਾਂ ਦੇ ਅਧਿਕਾਰ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਇਸ ਸਰਕਾਰ ਨੇ ਵੀ ਦਲਿਤਾਂ ਨਾਲ ਧੋਖਾ ਕੀਤਾ ਹੈ। ਇਸ ਦੀ ਤਾਜ਼ਾ ਮਿਸਾਲ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦਾ ਚੇਅਰਮੈਨ ਜਨਰਲ ਵਰਗ ਦੇ ਵਿਅਕਤੀ ਨੂੰ ਨਿਯੁਕਤ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ ਹੈ  ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਸਸੀ ਕਮਿਸ਼ਨ ਦਾ ਚੇਅਰਮੈਨ ਵੀ ਜਨਰਲ ਵਰਗ ਦਾ ਲਗਾਇਆ ਹੋਇਆ ਹੈ । ਉਹਨਾਂ ਦੱਸਿਆ ਕਿ ਇਸ ਨੋਟੀਫਿਕੇਸ਼ਨ ਅਨੁਸਾਰ
ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦਾ ਚੇਅਰਮੈਨ ਡਾਕਟਰ ਸੰਜੀਵ ਗੌਤਮ ਨੂੰ ਲਗਾਇਆ ਗਿਆ ਹੈ, ਜੋ ਕਿ ਜਨਰਲ ਵਰਗ ਨਾਲ ਸਬੰਧਤ ਹਨ।ਉਹਨਾਂ ਕਿਹਾ ਕਿ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦਾ ਚੇਅਰਮੈਨ ਕਿਸੇ ਐਸਸੀ ਵਿਅਕਤੀ ਨੂੰ ਹੀ ਲਗਾਉਣਾ ਚਾਹੀਦਾ ਹੈ । ਉਹਨਾਂ ਮੰਗ ਕੀਤੀ ਕਿ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਐੱਸਸੀ ਵਰਗ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਡਾ ਮੁਕੇਸ਼ ਗੌਤਮ ਦੀ ਜਗ੍ਹਾ ਤੇ ਯੂਨੀਵਰਸਿਟੀ ਦਾ ਚੇਅਰਮੈਨ ਲਗਾਇਆ ਜਾਵੇ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਐਸਸੀ ਵਿਅਕਤੀ ਨੂੰ ਗੁਰੂ ਰਵਿਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਦਾ ਚੇਅਰਮੈਨ ਨਹੀਂ ਲਗਾਇਆ ਜਾਂਦਾ ਤਾਂ ਬੇਗਮਪੁਰਾ ਟਾਈਗਰ ਫੋਰਸ ਭਰਾਤਰੀ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਤਿੱਖਾ ਸੰਘਰਸ਼ ਵਿਡੇਗੀ । ਅੰਤ ਵਿੱਚ ਉਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋ ਕੱਢੇ ਹੋਏ ਕੁਝ ਸ਼ਰਾਰਤੀ ਅਨਸਰਾ ਨੂੰ
ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕਾਫੀ ਲੰਬੇ ਸਮੇ ਤੋ ਪੂਰਨ ਤੌਰ ਤੇ ਕੱਢਿਆ ਹੋਇਆ ਹੈ ਉਹਨਾਂ ਕਿਹਾ ਕਿ ਇਹ ਸ਼ਰਾਰਤੀ ਅਨਸਰ ਸਰਕਾਰੇ ਦਰਬਾਰੇ ਅਤੇ ਲੋਕਾਂ ਨੂੰ ਬੇਗਮਪੁਰਾ ਟਾਈਗਰ ਫੋਰਸ ਦੇ ਨਾਂ ਤੇ ਗੁਮਰਾਹ ਕਰ ਰਹੇ ਹਨ ਜਦਕਿ ਬੇਗਮਪੁਰਾ ਟਾਇਗਰ ਫੋਰਸ ਇਕ ਰਜਿ. ਜਥੇਬੰਦੀ ਹੈ ਇਸ ਕਰਕੇ ਫੋਰਸ ਵਿੱਚੋ ਕੱਢੇ ਹੋਏ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਜਰੂਰਤ ਹੈ ਆਗੂਆਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸ਼ਰਾਰਤੀ ਅਨਸਰਾਂ ਤੇਂ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ ਉਹਨਾਂ ਕਿਹਾ ਕਿ ਇਹਨਾਂ ਲੋਕਾਂ ਦਾ ਬੇਗਮਪੁਰਾ ਟਾਈਗਰ ਫੋਰਸ ਨਾਲ ਦੂਰ ਦਾ ਵਾਸਤਾ ਵੀ ਨਹੀਂ ਹੈ। ਇਸ ਮੌਕੇ ਹੋਰਨਾ ਤੋ ਇਲਾਵਾ ਹੈਪੀ,ਜੱਸਾ ਨੰਦਨ,ਪ੍ਰਿੰਸ ਨਾਰਾ,ਰਾਜ ਕੁਮਾਰ ਬੱਧਣ ਸ਼ੇਰਗੜ,ਬਲਦੇਵ ਰਾਜ,ਰਵਿ ਸੁੰਦਰ ਨਗਰ,ਸਾਬੀ ਡੀਜੇ ,ਕੇਵਲ,ਅਮਨ ਕੁਮਾਰ,ਧਰਮਿੰਦਰ ਕੁਮਾਰ,ਮਲਕੀਤ,ਸਾਹਿਲ ਕੁਮਾਰ,ਰਾਜਾ,ਮੁਲਖ ਰਾਜ,ਡਾ ਨਿਤਿਨ ਸੈਣੀ,ਮੋਹਿਤ ਕੁਮਾਰ,ਸੁਭਾਸ਼ ਕੁਮਾਰ,ਅਮੀਤ ਪਾਲ,ਦਲਜੀਤ,ਸੋਭਾ,ਸਤਨਾਮ ਚੰਦ,ਨਾਨਕ ਚੰਦਰ,ਲੱਖਣ ਕੁਮਾਰ,ਬਿੰਦਰ,ਗਿਅਨ ਚੰਦ,ਦਵਿੰਦਰ ਕੁਮਾਰ,ਅਮਨਦੀਪ,ਬਿਸ਼ਨਪਾਲ ਆਦਿ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਕਮਲਜੀਤ ਸਿੰਘ ਬਣਵੈਤ ਦਾ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਮੈਂਬਰ ਨਿਯੁਕਤ ਕਰਨ ਤੇ ਕੀਤਾ ਸਨਮਾਨ
Next articleਪਿੰਡ ਠੱਕਰਵਾਲ ਦੇ ਉਘੇ ਸਮਾਜ ਸੇਵਕ ਕਾਬਲ ਸਿੰਘ ਖਹਿਰਾ ਨੂੰ ਨਵ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ