ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਵਿੱਚ ਇੱਕ ਸਾਲਾ ਯੋਗਾ ਡਿਪਲੋਮਾ ਕੋਰਸ ਹੋਇਆ ਸ਼ੁਰੂ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਗੁਰੂ ਰਵਿਦਾਸ ਆਯੂਰਵੇਦ  ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਤਹਿਤ ਅੱਜ ਇੱਕ ਸਾਲਾ ਯੋਗਾ ਡਿਪਲੋਮਾ ਕੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੋਰਸ ਵਿਚ ਹੁਣ ਤੱਕ 127 ਵਿਦਿਆਰਥੀ ਦਾਖਲਾ ਲੈ ਚੁੱਕੇ ਹਨ। ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਸ ਕੋਰਸ ਲਈ ਕੁੱਲ 200 ਸੀਟਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ ਸਿਰਫ਼ 127 ਸੀਟਾਂ ਹੀ ਭਰੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਯੋਗਾ ਡਿਪਲੋਮਾ ਕੋਰਸ ਲਈ ਜ਼ਿਲ੍ਹੇ ਵਿੱਚ ਦੋ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਇਹ ਕੋਰਸ ਕਰਵਾਇਆ ਜਾਵੇਗਾ। ਕੋਈ ਵੀ ਵਿਅਕਤੀ ਜੋ ਯੋਗਾ ਵਿੱਚ ਇੱਕ ਸਾਲ ਦਾ ਡਿਪਲੋਮਾ ਕੋਰਸ ਕਰਨਾ ਚਾਹੁੰਦਾ ਹੈ, ਉਹ ਇਸ ਕੋਰਸ ਵਿਚ ਦਾਖਲਾ ਲੈ ਸਕਦਾ ਹੈ। ਮਾਧਵੀ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਕੋਰਸ ਲਈ ਹੋਰ ਦਾਖਲੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ  https://graupunjab.org/results/ ‘ਤੇ ਜਾ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਜਿੰਪਾ ਨੇ ਵਾਰਡ ਨੰਬਰ 24 ਦੇ ਨਿਊ ਦਸਮੇਸ਼ ਨਗਰ ’ਚ ਸੀਵਰੇਜ ਪਾਈਪ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ ਸਵਾ ਅੱਠ ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਵੇਗੀ ਪਾਈਪ ਲਾਈਨ
Next articleਸ.ਬਲਵੰਤ ਸਿੰਘ ਖੇੜਾ ਨੂੰ ਕ੍ਰਾਂਤੀਕਾਰੀ ਅਤੇ ਯੁੱਗ ਪਲਾਟਾਊ ਆਗੂ ਦੇ ਖਿਤਾਬ ਨਾਲ ਨਿਵਾਜਿਆ