HOME ਗੁਰੂ ਰਵੀਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼...

ਗੁਰੂ ਰਵੀਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਉਨਾ ਹੀ ਮਹੱਤਵਪੂਰਨ ਜਿੰਨਾ 800 ਸਾਲ ਪਹਿਲਾਂ ਸੀ: ਸੁਖਬੀਰ ਸਿੰਘ ਬਾਦਲ

2

ਗੁਰੂ ਰਵੀਦਾਸ ਜੀ ਦੇ ਅਸਥਾਨ ’ਤੇ ਨਤਮਸਤਕ ਹੋਏ, ਸ਼ੋਭਾ ਯਾਤਰਾ ’ਚ ਵੀ ਕੀਤੀ ਸ਼ਮੂਲੀਅਤ

ਜਲੰਧਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਕਿਹਾ ਕਿ ਗੁਰੂ ਰਵੀਦਾਸ ਜੀ ਦਾ ਸਮਾਜਿਕ ਬਰਾਬਰਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਅੱਜ ਵੀ ਉਨਾ ਹੀ ਮਹੱਤਵਪੂਰਨ ਹੈ ਜਿੰਨਾ 800 ਸਾਲ ਪਹਿਲਾਂ ਸੀ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਧਾਂਤ ਹੀ ਅਕਾਲੀ ਦਲ ਦੀ ਵਿਚਾਰਧਾਰਾ ਦਾ ਮੂਲ ਹਨ। ਅਕਾਲੀ ਦਲ ਦੇ ਪ੍ਰਧਾਨ ਗੁਰੂ ਰਵੀਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ’ਤੇ ਇਥੇ ਬੂਟਾ ਮੰਡੀ ਵਿਖੇ ਗੁਰੂ ਰਵੀਦਾਸ ਧਾਮ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਨਾਲ ਹੀ ਸੋਭਾ ਯਾਤਰਾ ਵਿਚ ਵੀ ਸ਼ਮੂਲੀਅਤ ਕੀਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਰਵੀਦਾਸ ਜੀ ਨੇ ਮਨੁੱਖਤਾ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ।ਉਹਨਾਂ ਕਿਹਾ ਕਿ ਉਹਨਾਂ ਵਰਗੇ ਸੰਤਾਂ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਦੇ ਕਰ ਕੇ ਹੀ ਪੰਜਾਬ ਦੇ ਸਾਰੇ ਭਾਈਚਾਰਿਆਂ ਵਿਚ ਆਪਸੀ ਭਾਈਚਾਰਕ ਸਾਂਝ ਹੈ ਅਤੇ ਸੂਬੇ ਵਿਚ ਕਦੇ ਵੀ ਫਿਰਕੂ ਗੜ੍ਹਬੜ੍ਹ ਨਹੀਂ ਹੋਈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਵੀ ਇਕ ਮਿਸ਼ਨ ਵਜੋਂ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ ਅਤੇ ਹਮੇਸ਼ਾ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਸਾਰੇ ਧਰਮ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਹੈ। ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਪਿਛਲੇ 9 ਸਾਲਾਂ ਦੇ ਕੁਪ੍ਰਸ਼ਾਸਨ ਕਾਰਨ ਸੂਬੇ ਦਾ ਸ਼ਾਂਤਮਈ ਮਾਹੌਲ ਖਰਾਬ ਕੀਤਾ ਹੈ। ਉਹਨਾਂ ਕਿਹਾ ਕਿ ਫਿਰੌਤੀਆਂ ਤੇ ਮਿੱਥ ਕੇ ਕਤਲ ਰੋਜ਼ਾਨਾ ਦਾ ਕੰਮ ਹੋ ਗਏ ਹਨ ਤੇ ਗੈਂਗਸਟਰ ਰਾਜ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਦੀ ਜ਼ਰੂਰਤ ਹੈ ਜਿਸਦੀਆਂ ਜੜ੍ਹਾਂ ਸੂਬੇ ਵਿਚ ਹਨ ਉਹ ਇਸ ਬੁਰਾਈ ਦਾ ਸਿੱਧਾ ਟਾਕਰਾ ਕਰ ਕੇ ਇਸਦਾ ਖ਼ਾਤਮਾ ਕਰ ਸਕਦੀ ਹੈ। ਇਸ ਮੌਕੇ ਸੀਨੀਅਰ ਪਾਰਟੀ ਆਗੂ ਮਹਿੰਦਰ ਸਿੰਘ ਕੇ.ਪੀ. ਇਕਬਾਲ ਸਿੰਘ ਢੀਂਡਸਾ, ਕੁਲਵੰਤ ਸਿੰਘ ਮੰਨਣ, ਬਲਦੇਵ ਖਹਿਰਾ, ਬਚਿੱਤਰ ਸਿੰਘ ਕੋਹਾੜ, ਹਰਜਾਪ ਸਿੰਘ ਸੰਘਾ, ਹਰਿੰਦਰ ਸਿੰਘ ਢੀਂਡਸਾ ,ਐਚ.ਐਸ.ਵਾਲੀਆ ਅਤੇ ਸੁਖਦੀਪ ਸੁਕਾਰ ਤੇ ਹੋਰ ਆਗੂ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleGuru Ravidas Ji’s message is as relevant today as it was 800 years back – Sukhbir Singh Badal.
Next articleਵਿਸ਼ਵ ਪ੍ਰਸਿੱਧ ਰਬਾਬ ਉਸਤਾਦ ਹੋਮਾਯੂੰ ਸਖੀ ਅਤੇ ਪ੍ਰਸਿੱਧ ਤਬਲਾ ਵਾਦਕ ਉਸਤਾਦ ਅਕਰਮ ਖਾਨ ਨੇ ਰਬਾਬ ਅਤੇ ਤਬਲਾ ਵਾਦਨ ਦੇ ਸੁਮੇਲ ਗੁਣਾਂ ਦੀ ਪੇਸ਼ਕਾਰੀ ਕਰਦਿਆਂ ਜਵੱਦੀ ਟਕਸਾਲ ਵਿਖੇ ਖੂਬ ਛਹਿਬਰਾਂ ਲਾਈਆਂ