ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ ਰਾਸ਼ਟਰੀ ਸੇਵਾ ਦਲ ਮੋਰਿੰਡਾ ਵਲੋਂ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਲੇ ਦੇ ਮੁੱਖ ਪ੍ਰਬੰਧਕ ਬਲਵੀਰ ਸਿੰਘ ਲਾਲਾ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ ਹਰ ਸਾਲ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ਜਾਂਦਾ ਹੈ ਇਸ ਸਭਿਆਚਾਰਕ ਮੇਲੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਉਹਨਾਂ ਦੇ ਸਪੁੱਤਰ ਨਵਜੀਤ ਸਿੰਘ ਨਵੀ ਮੁੱਖ ਮਹਿਮਾਨ ਵਜੋਂ ਪਹੁੰਚੇ। ਉਹਨਾਂ ਦਸਿਆ ਕਿ ਇਸ ਧਾਰਮਿਕ ਸਭਿਆਚਾਰਕ ਮੇਲੇ ਦੌਰਾਨ ਇੰਟਰਨੈਸ਼ਨਲ ਗਾਇਕ ਗੁਲਜ਼ਾਰ ਲਹੋਰੀਆ, ਮਦਨ ਸ਼ੋਂਕੀ , ਬੂਟਾ ਮੁਹੰਮਦ, ਕੇ ਐਸ ਬੰਗੜ,ਬੀਬਾ ਸੁਰਿੰਦਰ ਸੋਨੀਆ, ਬੀਬੀ ਸਿਮਰਨ ਸਿਮੀ, ਮਿਸ ਮਨੂੰ ਛਿੱਬਰ, ਪ੍ਰੀਤ ਅਰਸ਼, ਲਖਵੀਰ ਰਿੰਕੂ, ਮਨੀ ਅਤੇ ਬਸੰਤ ਬੋਲੀ ਆਦਿ ਨਾਮਵਰ ਕਲਾਕਾਰਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਸਮੇਂ ਆਏ ਵਿਸ਼ੇਸ਼ ਮਹਿਮਾਨਾਂ ਵਲੋਂ ਮੇਲੇ ਵਿੱਚ ਹਾਜ਼ਰੀ ਲਗਵਾਉਣ ਵਾਲੇ ਕਲਾਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮੇਂ ਹੋਰਨਾਂ ਤੋਂ ਇਲਾਵਾ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਵਿਜੇ ਸ਼ਰਮਾ ਟਿੰਕੂ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਗੁਰਵਿੰਦਰ ਸਿੰਘ ਕਕਰਾਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ,ਪੀ ਏ ਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਾਨਹੇੜੀਆਂ, ਐਡਵੋਕੇਟ ਪਰਮਿੰਦਰ ਸਿੰਘ ਤੂਰ, ਗੁਰਮੀਤ ਸਿੰਘ ਬੜਾ, ਐਡਵੋਕੇਟ ਨਰਿੰਦਰ ਸਿੰਘ ਮੁੰਡੀ ਖਰੜ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਅਤੇ ਰਕੇਸ਼ ਕੁਮਾਰ ਬੱਗਾ, ਕੌਂਸਲਰ ਰਾਜੇਸ਼ ਕੁਮਾਰ ਸਸੋਦੀਆ, ਪਿੰਕੀ ਕੌਰ, ਸਾਬਕਾ ਕੌਂਸਲਰ ਮਹਿੰਦਰ ਸਿੰਘ ਢਿੱਲੋਂ, ਜਗਤਾਰ ਸਿੰਘ ਅਰਨੌਲੀ, ਮਹਿੰਦਰ ਸਿੰਘ ਢਿੱਲੋਂ, ਗੁਰਦਰਸ਼ਨ ਸਿੰਘ ਢੋਲਣ ਮਾਜਰਾ ਸਮੇਤ ਅਨੇਕਾਂ ਮਹਿਲਾਵਾਂ, ਨੌਜਵਾਨ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



