ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ) ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਵਿਸ਼ੇਸ਼ ਮੀਟਿੰਗ ਸੰਤ ਸਰਵਣ ਦਾਸ ਜੀ ਬੋਹਣ ਚੇਅਰਮੈਨ, ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਦੀ ਪ੍ਰਧਾਨਗੀ ਹੇਠ ਡੇਰਾ 108 ਸੰਤ ਸੀਤਲ ਦਾਸ ਬੋਹਣ ਹੁਸ਼ਿਆਰਪੁਰ ਵਿਖੇ ਹੋਈ। ਮੀਟਿੰਗ ਦੌਰਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਬੇਗਮਪੁਰਾ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ , ਸ੍ਰੀ ਗੁਰੂ ਰਵਿਦਾਸ ਸਦਨ ਖੁਰਾਲਗੜ ਸਾਹਿਬ ਅਤੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਦੇ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸੰਤ ਨਿਰਮਲ ਦਾਸ ਨੇ ਦੱਸਿਆ ਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਪਾਰ ਬਖਸ਼ਿਸ਼ ਅਤੇ ਸੰਤ ਸਰਵਣ ਦਾਸ ਬੋਹਣ ਵਾਲੇ ਮਹਾਂਪੁਰਸ਼ਾਂ ਦੀ ਅਗਵਾਈ ਹੇਠ ਸਾਰੇ ਪ੍ਰੋਜੈਕਟਾਂ ਤੇ ਸੰਗਤ ਦੀ ਸੁਵਿਧਾ ਲਈ ਨਵ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਨ੍ਹਾਂ ਪਵਿੱਤਰ ਇਤਿਹਾਸਕ ਅਸਥਾਨਾਂ ਤੇ ਦਰਸ਼ਨ ਦੀਦਾਰੇ ਕਰਨ ਜਾਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨਾਂ ਕਿਹਾ ਸੁਸਾਇਟੀ ਵਲੋੰ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਾਉਣ ਲਈ ਉਸਾਰੂ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ , ਸੰਤ ਪਰਮਜੀਤ ਦਾਸ ਨਗਰ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਬੇਗਮਪੁਰਾ ਛਾਉਣੀ ਆਸ਼ਰਮ ਹਰਿਦੁਆਰ ਵਿਖੇ ਕੀਤੇ ਚੰਗੇ ਪ੍ਰਬੰਧਾਂ ਲਈ ਪ੍ਰਧਾਨ ਸੰਤ ਨਿਰਮਲ ਦਾਸ ਜੀ ਅਤੇ ਸਾਰੀ ਸੁਸਾਇਟੀ ਵਧਾਈ ਦੀ ਪਾਤਰ ਹੈ। ਉਨਾਂ ਕਿਹਾ ਸ੍ਰੀ ਗੁਰੂ ਰਵਿਦਾਸ ਸਦਨ ਵਿਖੇ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਰਿਹਾਇਸ਼ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ , ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਅਤੇ ਪ੍ਰਧਾਨ “ਨਾਰੀ ਸ਼ਕਤੀ ਫਾਉਡੇਸ਼ਨ ਭਾਰਤ”,ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਕੁਲਦੀਪ ਦਾਸ ਬਸੀ ਮਰੂਫ,ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ ਪਿੱਪਲਾਂਵਾਲਾ,ਸੰਤ ਰਜੇਸ਼ ਦਾਸ ਬਜਵਾੜਾ,ਸੰਤ ਮਨੋਹਰ ਦਾਸ, ਸੰਤ ਪ੍ਰੇਮ ਦਾਸ, ਸੰਤ ਸੰਸਾਰ ਦਾਸ, ਸੇਵਾਦਾਰ ਲਵਪ੍ਰੀਤ ਬੋਹਣ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



