HOME ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ...

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐਸ.ਡੀ.ਪੀ ਕਾਲਜ ਵਿਖੇ ਖੂਨਦਾਨ ਕੈਂਪ ਲਾਇਆ

5
ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ. ਪ੍ਰਿੰਸੀਪਲ ਡਾ: ਰੀਤੂ ਹਾਂਡਾ ਅਤੇ ਹੋਰ
ਖੂਨਦਾਨ ਮਨੁੱਖਤਾ ਦੀ ਸੱਭ ਤੋਂ ਵੱਡੀ ਤੇ ਪ੍ਰਮਾਤਮਾ ਦੀ ਸੱਚੀ ਸੇਵਾ ਹੈ- ਜੱਥੇਦਾਰ ਨਿਮਾਣਾ 
ਐਸ.ਡੀ.ਪੀ. ਕਾਲਜ ਫਾਰ ਵੂਮੈਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸ੍ਰਿਸ਼ਟੀ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਐਸ.ਡੀ.ਪੀ. ਸਭਾ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਬਲਰਾਜ ਕੁਮਾਰ ਭਸੀਨ ਦੀ ਅਗਵਾਈ ਹੇਠ, ਐਨ.ਐਸ.ਐਸ. ਯੂਨਿਟ ਅਤੇ ਰੈਡ ਰਿਬਨ ਕਲੱਬ, ਐਸ.ਡੀ.ਪੀ. ਕਾਲਜ ਫਾਰ ਵੂਮੈਨ, ਲੁਧਿਆਣਾ ਵੱਲੋਂ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ, ਲੁਧਿਆਣਾ ਦੇ ਸਹਿਯੋਗ ਨਾਲ ਮਹਾਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਨਾਲ ਹਰਪ੍ਰੀਤ ਸਿੰਘ ਮਿਸ਼ਨ ਆਸ ਸੇਵਾ ਸੁਸਾਇਟੀ, ਮਨਿੰਦਰ ਸਿੰਘ ਅਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਸਮੇਂ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਜੀ ਨੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਵਿਦਿਆਰਥਣਾਂ ਨੂੰ ਆਪਣੀ ਸੇਵਾ ਸੁਸਾਇਟੀ ਦੇ ਨੇਕ ਮਿਸ਼ਨ ਬਾਰੇ ਜਾਣੂ ਕਰਵਾਇਆ। ਜੱਥੇਦਾਰ ਨਿਮਾਣਾ ਦੱਸਿਆ ਕਿ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਲਈ ਅੱਜ ਦਾ ਇਹ ਮਹਾਨ ਖੂਨਦਾਨ ਕੈਂਪ ਬਹੁਤ ਲਾਹੇਵੰਦ ਹੋਵੇਗਾ। ਇਸ ਕੈਂਪ ਨਾਲ ਬਹੁਤ ਸਾਰੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ ਖੂਨਦਾਨ ਮਨੁੱਖਤਾ ਦੀ ਸੱਭ ਤੋਂ ਵੱਡੀ ਤੇ ਪ੍ਰਮਾਤਮਾ ਦੀ ਸੱਚੀ ਸੇਵਾ ਹੈ ਅਤੇ ਕਿਹਾ ਕਿ ਸਾਡੀ ਸੰਸਥਾ ਲੋੜਵੰਦਾਂ ਨੂੰ ਮੁਫ਼ਤ ਖੂਨ ਪ੍ਰਦਾਨ ਕਰਨ ਲਈ ਸਮਰਪਿਤ ਹੈ ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਸੁਸਾਇਟੀ ਵੱਲੋਂ ਅੱਜ ਦਾ 839ਵਾਂਂ ਮਹਾਨ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਡਾਕਟਰ ਨਵਜੋਤ ਕੌਰ ਸੀ.ਐਮ.ਸੀ ਦੀ ਟੀਮ ਦੇ ਸਹਿਯੋਗ ਨਾਲ 50 ਬਲੱਡ ਯੂਨਿਟ ਵਿਦਿਆਰਥਣਾਂ ਦੇ ਨਾਲ-ਨਾਲ ਕਾਲਜ ਦੇ ਕਈ ਫੈਕਲਟੀ ਮੈਂਬਰਾਂ ਦੇ ਉਤਸ਼ਾਹ ਨਾਲ ਇਕੱਤਰ ਕੀਤਾ ਗਿਆ। ਇਸ ਕੈਂਪ ਦਾ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼੍ਰੀਮਤੀ ਸੁਖਜਿੰਦਰ ਕੌਰ, ਸ਼੍ਰੀਮਤੀ ਰੀਨਾ ਰਾਣੀ, ਅਤੇ ਸ਼੍ਰੀਮਤੀ ਪ੍ਰੀਤੀ ਨਰੂਲਾ, ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ: ਅਰੁਣ ਪ੍ਰਭਾ ਦੁਆਰਾ ਕੀਤਾ ਗਿਆ। ਪ੍ਰਿੰਸੀਪਲ ਡਾ: ਨੀਤੂ ਹਾਂਡਾ ਨੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਦੇ ਇਸ ਤਰ੍ਹਾਂ ਦੇ ਜੀਵਨ-ਰੱਖਿਅਕ ਸਮਾਗਮ ਦੇ ਆਯੋਜਨ ਲਈ ਉੱਦਮ ਦੀ ਸ਼ਲਾਘਾ ਕੀਤੀ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦਾ ਸਮਾਜ ਪ੍ਰਤੀ ਉਨ੍ਹਾਂ ਦੇ ਨਿਰਸਵਾਰਥ ਯੋਗਦਾਨ ਲਈ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article17 ਸਾਲ ਲੜਕੀਆਂ 69ਵੀ ਅੰਤਰ ਜਿਲ੍ਹਾ ਬਾਸਕਟਬਾਲ ਚੈਂਪੀਅਨਸ਼ਿਪ
Next articleਧਾਕੜ ਪੁਲਿਸ ਡੀਐਸਪੀ ਜਸ਼ਨਦੀਪ ਮਾਨ ਨੇ ਚਾਰਜ ਸੰਭਾਲਣ ਦੌਰਾਨ 191 ਪੇਟੀਆ ਸ਼ਰਾਬ ਦੀਆਂ ਬਰਾਮਦ ਕੀਤੀਆਂ