HOME ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ...

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ ਕੈਂਪ ਲਾਇਆ

8

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਸ੍ਰਿਸ਼ਟੀ ਦੀ ਚਾਦਰ ਨੌਂਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਸੁਸਾਇਟੀ ਦੇ ਸੇਵਾਦਾਰ ਜਤਿੰਦਰ ਸਿੰਘ ਹੈਪੀ ਹਰਨਾਮਪੁਰਾ, ਅਕਵਿੰਦਰ ਸਿੰਘ ਗੈਰੀ ਦੀ ਦੇਖ-ਰੇਖ ਹੇਠ 836ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਸੁਖਜਿੰਦਰ ਸਿੰਘ ਸੁੱਖੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਗੁ: ਸਾਹਿਬ ਬਾਬੇ ਸ਼ਹੀਦਾਂ,ਪਿੰਡ ਅਜਨੌਦ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦੀ ਪ੍ਰੈਸ ਨੂੰ ਜਾਣਕਾਰੀ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਸ੍ਰਿਸ਼ਟੀ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਕੀਤਾ ਗਿਆ ਦਾਨ ਦੇ ਖੂਨ ਦਾ ਇੱਕ-ਇੱਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਸਮੇਂ ਸਾਬਕਾ ਸਰਪੰਚ ਬਲਜੀਤ ਸਿੰਘ ਦਿਓਲ ਨੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਹਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਵਪ੍ਰੀਤ ਸਿੰਘ ਲਾਲੀ, ਅਮਰਿੰਦਰ ਸਿੰਘ ਦਿਓਲ, ਅਵਤਾਰ ਸਿੰਘ ਸਿੱਧੂ ਕਾਨੂੰਗੋ, ਮੈਨੇਜਰ ਤਲਵਿੰਦਰ ਸਿੰਘ ਹੈਪੀ, ਅਵਤਾਰ ਸਿੰਘ, ਬਾਬਾ ਬਲਜਿੰਦਰ ਸਿੰਘ, ਜੋਬਨਦੀਪ ਸਿੰਘ, ਬਲਰਾਜ ਸਿੰਘ ਸਿਧੂ, ਮੋਹਨ ਸਿੰਘ ਭੰਡਾਲ, ਸੁਖਵਿੰਦਰ ਸਿੰਘ ਰਿੰਕੂ, ਹਰਪ੍ਰੀਤ ਸਿੰਘ ਹੈਪੀ, ਪੰਚ ਬਲਜੀਤ ਸਿੰਘ, ਨਾਜਰ ਸਿੰਘ ਫੌਜੀ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਸੇਵਕ ਸਿੰਘ, ਹਰਦੀਪ ਸਿੰਘ, ਸਵਰਨਜੀਤ ਸਿੰਘ ਗੋਲਡੀ, ਕੁਲਵੰਤ ਸਿੰਘ ਬਾਬਾ ਜਗਦੇਵ ਸਿੰਘ, ਸਰਬਜੀਤ ਸਿੰਘ ਸੋਹਲ ਅਤੇ ਗੁ:ਬਾਬੇ ਸ਼ਹੀਦਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਰਦੀਪ ਸਿੰਘ ਚੀਮਾ ਪੱਛਮੀ ਬੰਗਾਲ ਦੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਚੇਅਰਮੈਨ ਬਾਵਾ ਨੇ ਨਿਯੁਕਤ ਕੀਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਉਤਸਵ ‘ਤੇ 11 ਸਮਾਗਮ ਆਯੋਜਿਤ ਕੀਤੇ ਜਾਣਗੇ
Next articleਜ਼ਿੰਦਗੀ ਦੀ ਸਭ ਤੋਂ ਵੱਡੀ ਨੇਮਤ—ਮੇਰੇ ਗੁਰੂ ਡਾ. ਨਰਿੰਦਰ ਕਪੂਰ