(ਸਮਾਜ ਵੀਕਲੀ) ਗਰਚਾ ਪਰਿਵਾਰ ਕੈਨੇਡਾ ਵੱਲੋਂ -ਪੰਜਾਬੀ ਅਧਿਆਪਕਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਪੁਰਸਕਾਰਾਂ ਦੀ ਲੜੀ ਜਾਰੀ ਰੱਖਦੇ ਹੋਏ ਗੁਰੂ ਤੇਗ ਬਹਾਦਰ ਕਾਲਜ ਦਾਖਾ ਦੀਆਂ ਦੋ ਅਧਿਆਪਕਾਵਾਂ ਦਾ ਸਨਮਾਨ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਪੰਜਾਬੀ ਅਧਿਆਪਕਾਂ ਦੀਆਂ ਸੇਵਾਵਾਂ ਦੇ ਸਤਿਕਾਰ ਲਈ, ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੰਸਥਾਪਕ- ਸੰਚਾਲਕ ਸ੍ਰ ਕਿਰਪਾਲ ਸਿੰਘ ਗਰਚਾ ਅਤੇ ਉਨ੍ਹਾਂ ਦੇ ਭਰਾਵਾ ਵੱਲੋਂ ਆਪਣੇ ਪਿਤਾ ਸ੍ਰ ਮਿਲਖਾ ਸਿੰਘ ਗਰਚਾ ਅਤੇ ਮਾਤਾ ਸਰਦਾਰਨੀ ਸੁਰਜੀਤ ਕੌਰ ਗਰਚਾ ਦੇ ਨਾਂ ਤੇ ਸਨਮਾਨ ਪੁਰਸਕਾਰ ਸ਼ੁਰੂ ਕੀਤੇ ਗਏ ਹਨ। ਭਾਈਚਾਰੇ ਵੱਲੋਂ 25 ਫਰਵਰੀ 2026 ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਪੰਜਾਬੀ ਦਿਵਸ ਦੇ ਸਬੰਧ ਵਿੱਚ, ਗੁਰੂ ਤੇਗ ਬਹਾਦਰ ਕਾਲਜ ਦਾਖਾ ਵਿੱਚ ਕਰਵਾਏ ਗਏ ਸਮਾਗਮ ਦੌਰਾਨ 6 ਵਿਦਿਆਰਥਣਾਂ ਦੇ ਨਾਲ ਨਾਲ ਪੰਜਾਬੀ ਵਿਭਾਗ ਦੀਆਂ ਦੋ ਅਧਿਆਪਕਾਂ ਗੋਤਿੰਦਰ ਕੌਰ ਅਤੇ ਤਜਿੰਦਰਪਾਲ ਕੌਰ ਨੂੰ ਸਰਦਾਰਨੀ ਸੁਰਜੀਤ ਕੌਰ ਗਰਚਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



