ਗੁਰੂਦੁਆਰਾ ਗੁਰੂ ਨਾਨਕ ਸਿੰਘ ਸਭਾ ਛੋਕਰਾਂ ਵਿਖੇ ਗੁਰਮਤਿ ਦੀਆਂ ਕਲਾਸਾਂ ਸ਼ੁਰੂ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)—ਕਰੀਬੀ ਪਿੰਡ ਛੋਕਰਾਂ ਵਿਖੇ ਸਥਿਤ ਗੁਰੂਦੁਆਰਾ ਗੁਰੂ ਨਾਨਕ ਸਿੰਘ ਸਭਾ ਵਿਖੇ ਹਰ ਐਤਵਾਰ ਨੂੰ  ਬੱਚਿਆਂ ਨੂੰ  ਸਿੱਖੀ ਸਿਧਾਂਤਾਂ ਬਾਰੇ ਜਾਣਕਾਰੀ ਦੇਣ ਲਈ ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਠਾਕੁਰ ਸਿੰਘ ਮਾਨ ਤੇ ਸਰਬਜੀਤ ਸਿੰਘ ਜੀਤਾ ਦੇ ਵਿਸ਼ੇਸ਼ ਸਹਿਯੋਗ ਨਾਲ ਬੱਚਿਆਂ ਨੂੰ  ਸਿੱਖ ਇਤਿਹਾਸ ਬਾਰੇ ਭਾਈ ਮਨਜੀਤ ਸਿੰਘ ਖਾਲਸਾ ਵਲੋਂ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਬੱਚਿਆਂ ਨੂੰ  ਗੁਰਬਾਣੀ ਪਾਠ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ | ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਉਨਾਂ ਦਾ ਮੁੱਖ ਮਕਸਦ ਬੱਚਿਆਂ ਨੂੰ  ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣਾ ਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ | ਇਸ ਮੌਕੇ ਬੱਚਿਆਂ ਨੂੰ  ਬੱਚਿਆਂ ਨੂੰ  ਖਾਣ ਪੀਣ ਦੀਆਂ ਵਸਤਾਂ ਤੇ ਫਰੀ ਸਟੇਸ਼ਨਰੀ ਵੀ ਦਿੱਤੀ ਜਾਂਦੀ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬਰਨਾਲਾ ਵਿਖੇ ਨਬਾਲਿਗ ਬੱਚੇ ਦੀ ਕੁੱਟਮਾਰ ਕਰਨ ਵਾਲੇ ਦੋਸ਼ੀ ਦੇ ਖਿਲਾਫ਼ ਹੋਵੇ ਸਖਤ ਕਾਰਵਾਈ-ਖੁਸ਼ੀ ਰਾਮ ਬਸਪਾ ਆਗੂ
Next articleਦਿਆਲਪੁਰ ਵਿਖੇ 800 ਛਾਂਦਾਰ ਬੂਟੇ ਲਗਾਏ ਗਏ