ਰਾਏਕੋਟ (ਸਮਾਜ ਵੀਕਲੀ) ( ਗੁਰਭਿੰਦਰ ਗੁਰੀ) ਸਥਾਨਕ ਇਤਿਹਾਸਕ ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸੰਬੰਧ ‘ਚ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਸੰਬੰਧ ‘ਚ ਅੱਜ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਹਲਕਾ ਰਾਏਕੋਟ ਤੋ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਦੇਖ-ਰੇਖ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਹੀਰਾ ਸਿੰਘ ਗਾਬੜੀਆ ਸਾਬਕਾ ਮੰਤਰੀ, ਜਥੇਦਾਰ ਹਰਪਾਲ ਸਿੰਘ ਜੱਲਾ ਮੈਬਰ ਸ਼੍ਰੋਮਣੀ ਕਮੇਟੀ ਅਤੇ ਪਰਮਜੀਤ ਸਿੰਘ ਖਾਲਸਾ ਸਾਬਕਾ ਐਗਜੈਕਟਿਵ ਮੈਬਰ ਵੱਲੋ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਲਗਵਾਈ ਗਈ। ਇਸ ਮੌਕੇ ਪ੍ਰਧਾਨ ਧਾਮੀ ਵੱਲੋ ਪੰਜ ਪਿਆਰਿਆਂ ਨੂੰ ਸਿਰੋਪਾਓ ਦੇਣ ਉਪਰੰਤ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ। ਨਗਰ ਕੀਰਤਨ ਦੇ ਅੱਗੇ ਸਕੂਲੀ ਬੱਚੇ ਬੈਨਰ ਚੁੱਕੀ ਜਾ ਰਹੇ ਸਨ ਅਤੇ ਫੌਜੀ ਬੈਂਡ ਤੇ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਖੂਬਸੂਰਤ ਫੁੱਲਾਂ ਨਾਲ ਸਜਾਈ ਗਈ ਪਾਲਕੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ।ਸੰਗਤਾਂ ਦਾ ਵਿਸ਼ਾਲ ਕਾਫਿਲਾ ਗੁਰਬਾਣੀ ਦਾ ਜਾਪ ਕਰਦਾ ਜਾ ਰਿਹਾ ਸੀ ਤੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਵੱਲੋ ਆਪਣੀਆਂ ਕੁਰਬਾਨੀਆਂ ਦੇ ਕੇ ਸਾਨੂੰ ਸਰਦਾਰੀਆਂ ਬਖਸ਼ੀਆਂ ਹਨ। ਸਾਨੂੰ ਉਨ੍ਹਾ ਵੱਲੋ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਅਜਾਈ ਨਹੀ ਜਾਣ ਦੇਣਾ ਚਾਹੀਦਾ ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਕੌਮ ਦੇ ਸ਼ਾਨਾਮੱਤੀ ਕੁਰਬਾਨੀਆਂ ਭਰੇ ਧਾਰਮਿਕ ਵਿਰਸੇ ਨਾਲ ਜੁੜਨਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋ ਦਰਸਾਏ ਗਏ ਮਾਰਗ ਤੇ ਚੱਲਦੇ ਹੋਏ ਆਪਣੇ ਜੀਵਨ ਦਾ ਨਿਰਬਾਹ ਕਰਨਾ ਚਾਹੀਦਾ ਹੈ।ਇਸ ਮੌਕੇ ਪ੍ਰਧਾਨ ਐਡਵੋਕੇਟ ਧਾਮੀ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਗੁਰੂਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਵੱਲੋ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਦੇ ਸੁਆਗਤ ਲਈ ਸੰਗਤਾਂ ਵੱਲੋ ਥਾਂ-ਥਾਂ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦੇ ਗੁਰੂਦੁਆਰਾ ਸ਼ਹੀਦ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੇੜੇ ਟੈਲੀਫੋਨ ਐਕਸਚੇਂਜ ਪੁੱਜਣ ਤੇ ਗੁਰੂਦੁਆਰਾ ਕਮੇਟੀ ਅਤੇ ਮੈਂਬਰ ਪਾਰਲੀਮੈਂਟ ਡਾ ਅਮਰ ਸਿੰਘ ਵੱਲੋ ਨਿੱਘਾ ਸਵਾਗਤ ਕੀਤਾ ਗਿਆ। ਗੁਰੂਦੁਆਰਾ ਕਮੇਟੀ ਵੱਲੋ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜੱਥਿਆ ਭਾਈ ਲਖਵੀਰ ਸਿੰਘ ਤਖਤੂਪੁਰਾ ਅਤੇ ਢਾਡੀ ਭਾਈ ਰਣਜੀਤ ਸਿੰਘ ਰਾਣਾ ਲੁਧਿਆਣਾ ਵਾਲਿਆਂ ਵੱਲੋ ਮਹਾਨ ਸੂਰਬੀਰਾਂ ਤੇ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਾਈ ਗੁਰਵਿੰਦਰ ਸਿੰਘ ਦੇ ਕੀਰਤਨੀ ਜੱਥੇ ਵੱਲੋ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਗੁਰੂਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ 3 ਜਨਵਰੀ ਢਾਡੀ ਤੇ ਕਵੀਸ਼ਰੀ ਦਰਬਾਰ ਹੋਵੇਗਾ ਅਤੇ 4ਜਨਵਰੀ ਨੂੰ ਮਹਾਨ ਕਥਾ ਕੀਰਤਨ ਦਰਬਾਰ ਹੋਵੇਗਾ।ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਭਾਈ ਜਬਰਤੋੜ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕੁਲਵਿੰਦਰ ਸਿੰਘ ਮਾਹਲ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਗਿਆਨੀ ਕੁਲਵੰਤ ਸਿੰਘ 239 ਵਾਲੇ ਕਥਾ ਤੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਬਾਬਾ ਟੇਕ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ, ਹਰਪ੍ਰੀਤ ਸਿੰਘ ਅਕਾਊਂਟੈਂਟ, ਹਰਮਿੰਦਰ ਸਿੰਘ ਭੂੰਦੜੀ ਖਜ਼ਾਨਚੀ,ਕਸ਼ਮੀਰ ਸਿੰਘ, ਹਰਪਾਲ ਸਿੰਘ ਦੋਨੋ ਇੰਸਪੈਕਟਰ,ਵਿਧਾਇਕ ਠੇਕੇਦਾਰ ਹਾਕਮ ਸਿੰਘ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਡਾ ਹਰਪਾਲ ਸਿੰਘ ਗਰੇਵਾਲ, ਹੈੱਡ ਗ੍ਰੰਥੀ ਭਾਈ ਮਹਿੰਦਰ ਸਿੰਘ ਮਾਣਕੀ,ਸਰਬਜੀਤ ਸਿੰਘ ਫਲਾਇੰਗ ਅਫਸਰ,ਜੋਗਾ ਸਿੰਘ ਸੁਪਰਵਾਈਜ਼ਰ, ਮੈਨੇਜਰ ਗੁਰਸੇਵਕ ਸਿੰਘ, ਕੰਵਲਜੀਤ ਸਿੰਘ ਮੱਦੋਕੇ ਸਾਬਕਾ ਮੈਨੇਜਰ, ਅਮਰੀਕ ਸਿੰਘ ਮੈਨੇਜਰ ਗੁਰੂਸਰ ਸੁਧਾਰ, ਨਿਰਭੈ ਸਿੰਘ ਚੀਮਾ ਮੈਨੇਜਰ ਗੁਰੂਦੁਆਰਾ ਸਾਹਿਬ ਹੇਰਾਂ,ਗੁਰਪ੍ਰੀਤ ਸਿੰਘ ਮੈਨੇਜਰ ਗੁਰੂਸਰ ਕਾਉਂਕੇ, ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਸੰਤ ਬਾਬਾ ਗੁਰਜੀਤ ਸਿੰਘ, ਸੰਤ ਬਾਬਾ ਜਿਉਣ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਪ੍ਰਚਾਰਕ ਅੰਮ੍ਰਿਤਪਾਲ ਸਿੰਘ, ਕਮਲਜੀਤ ਸਿੰਘ ਬਰ੍ਹਮੀ, ਰਾਜਿੰਦਰ ਸਿੰਘ ਕਾਕਾ ਪ੍ਰਧਾਨ,ਬਿੰਦਰ ਸਿੰਘ ਧੂਰਕੋਟ, ਰਾਜਦੀਪ ਸਿੰਘ ਅਕਾਲਗਡ਼੍ਹ, ਮਨਦੀਪ ਸਿੰਘ ਖੁਰਦ ਪ੍ਰਧਾਨ ਵਿਰਸਾ ਸੰਭਾਲ ਸਰਦਾਰੀ ਲਹਿਰ, ਜਗਤਾਰ ਸਿੰਘ ਫੇਰੂਰਾਈ, ਜਗਦੇਵ ਸਿੰਘ ਗਰੇਵਾਲ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਕੁਲਵਿੰਦਰ ਸਿੰਘ ਭੱਟੀ,ਜਗਜੀਤ ਸਿੰਘ ਗਿੱਲ, ਡਾ ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



