HOME ਐਚ ਪੀ ਮਾਡਲ ਸਕੂਲ ਸੰਗੋਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ

ਐਚ ਪੀ ਮਾਡਲ ਸਕੂਲ ਸੰਗੋਵਾਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ

1

ਮਹਿਤਪੁਰ   (ਸਮਾਜ ਵੀਕਲੀ)  (ਹਰਜਿੰਦਰ ਸਿੰਘ ਚੰਦੀ)– ਐਚ ਪੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗੋਵਾਲ ਵਿਖੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ। ਸਕੂਲ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਤਾਰ ਮੁਕਾਬਲੇ ਵਿਚ ਛੇਵੀਂ ਕਲਾਸ ਤੋਂ ਲੈਕੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਦਸਤਾਰ ਮੁਕਾਬਲੇ ਪੰਜਵੀਂ ਤੋਂ ਅੱਠਵੀਂ ਅਤੇ ਨੋਵੀਂ ਕਲਾਸ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ। ਇਸ ਮੌਕੇ ਬਤੌਰ ਜੱਜ ਦੀ ਭੂਮਿਕਾ ਪਰਮਿੰਦਰ ਸਿੰਘ, ਅਮਨਦੀਪ ਸਿੰਘ ਅਤੇ ਮੈਡਮ ਪ੍ਰਭਜੋਤ ਵੱਲੋਂ ਨਿਭਾਈ ਗਈ। ਸਫ਼ਰ ਏ ਸ਼ਹਾਦਤ ਸਿਰਲੇਖ ਹੇਠ ਕਰਵਾਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸਹਿਬਜਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾਂ ਪਲਕ ਪ੍ਰੀਤ ਕੌਰ, ਹਰਮਨ , ਗੁਰਨੀਤ ਕੌਰ, ਸਹਿਜਪ੍ਰੀਤ ਕੋਰ, ਜਸਪ੍ਰੀਤ ਕੌਰ, ਤਰਨਪ੍ਰੀਤ ਕੌਰ, ਹਰਮਨਜੀਤ ਕੌਰ, ਖੁਸਲੀਨ ਕੌਰ ਵੱਲੋਂ ਕਵਿਤਾ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੈਡਮ ਪ੍ਰਭਜੋਤ ਕੌਰ, ਮਨਜਿੰਦਰ ਕੌਰ ਵੀ ਤਰੰਨਮ ਵਿਚ ਕਵਿਤਾ ਪੇਸ਼ ਕੀਤੀ ਗਈ। ਮੈਡਮ ਪ੍ਰਭਜੋਤ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਪੇਸ਼ ਕੀਤੀ ਕਵਿਤਾ ਨੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਦੀਆਂ ਅੱਖਾਂ ਨਮ ਕਰ ਦਿਤੀਆਂ। ਦਸਤਾਰ ਮੁਕਾਬਲਿਆਂ ਵਿੱਚ ਪਹਿਲੀ ਦੂਜੀ ਤੀਜੀ ਪੁਜੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਤੋਂ ਅਮਨਦੀਪ ਸਿੰਘ, ਅਮਰਜੀਤ ਸਿੰਘ ਅਤੇ ਸਟਾਫ ਮੈਂਬਰਾਂ ਵਿਚੋਂ ਮੈਡਮ ਸਤਿੰਦਰ ਕੌਰ, ਪ੍ਰਭਜੋਤ ਕੌਰ, ਜਸਵੰਤ ਕੌਰ, ਮਨਪ੍ਰੀਤ ਕੌਰ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮਾਛੀਵਾੜਾ ਸਾਹਿਬ ਵਿੱਚ ਸ਼ਹੀਦੀ ਜੋੜ ਮੇਲੇ ਮੌਕੇ ਸ਼ਰਾਬ ਦੇ ਠੇਕੇ ਰਹੇ ਖੁੱਲੇ
Next articleਪੰਜਾਬੀ ਸਾਹਿਤ ਸਭਾ ਸਾਂਝੀ ਸੱਥ ਵੱਲੋਂ ਬਗਲੀ ਕਲਾਂ ਵਿਖੇ ਸਾਹਿਤਕ ਸਮਾਗਮ