ਹੈਬੋਵਾਲ ਨੂੰ ਸਿੰਘਪੁਰ ਨਾਲ ਜੋੜਨ ਵਾਲੀ ਸੜਕ ਦੀ ਹਾਲਤ ਹੋਈ ਹੋਰ ਖਸਤਾ,ਭਾਜਪਾ ਬੀਤ ਮੰਡਲ ਪ੍ਰਧਾਨ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਅੱਜ ਕੱਲ੍ਹ ਪੰਜਾਬ ਸਰਕਾਰ ਸਿਰਫ਼ ਗੱਲਾਂ ਕਰਕੇ ਲੋਕਾਂ ਨੂੰ ਪ੍ਰਭਾਵਿਤ ਕਰ ਰਹੀ ਹੈ, ਪਰ ਅਸਲੀਅਤ ਦਾ ਪਤਾ ਘੁੰਮਣ ਤੋਂ ਬਾਅਦ ਹੀ ਲੱਗਦਾ ਹੈ। ਇਹ ਵਿਚਾਰ ਭਾਜਪਾ ਬੀਤ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਬਿੱਲਾ ਨੇ ਸਾਡੇ ਪੱਤਰਕਾਰ ਨਾਲ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ ਹੈਬੋਵਾਲ ਤੋਂ ਸਿੰਘਪੁਰ ਵਾਇਆ ਕੰਬਾਲਾ ਨੂੰ ਜਾਂਦੀ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਸਥਿਤੀ ਵਿੱਚ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਕੱਲੇ ਕਾਰ ਰਾਹੀਂ ਸੜਕ ’ਤੇ ਜਾਣਾ ਤਾਂ ਕੀ ਪੈਦਲ ਚੱਲਣਾ ਵੀ ਔਖਾ ਹੋ ਰਿਹਾ ਹੈ। ਵਿਜੇ ਕੁਮਾਰ ਬਿੱਲਾ ਨੇ ਕਿਹਾ ਕਿ ਵਾਰ-ਵਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਬਣੇ ਨੂੰ ਅਜੇ ਥੋੜਾ ਸਮਾਂ ਹੀ ਹੋਇਆ ਹੈ, ਪਰ ਸੜਕ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ। ਜਿਸ ਕਾਰਨ ਆਉਣ-ਜਾਣ ਵਾਲੇ ਲੋਕ ਬਹੁਤ ਪ੍ਰੇਸ਼ਾਨ ਹਨ। ਖਾਸ ਕਰਕੇ ਸਕੂਲਾਂ ਦੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜੇ ਕੁਮਾਰ ਬਿੱਲਾ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ, ਕਿ ਇਸ ਸੜਕ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਈ ਜਾਵੇ। ਵਿਜੇ ਕੁਮਾਰ ਬਿੱਲਾ ਨੇ ਚੇਤਾਵਨੀ ਦਿੱਤੀ, ਕਿ ਜੇਕਰ ਇਸ ਸੜਕ ਨੂੰ ਜਲਦੀ ਤੋਂ ਜਲਦੀ ਲੰਘਣਯੋਗ ਨਾ ਬਣਾਇਆ ਗਿਆ, ਤਾਂ ਅਸੀਂ ਸਾਰੇ ਬੀਤ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰਾਂਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਖੇੜਾ ਕਲਮੋਟ ਸਕੂਲ ਵਿਖੇ “ਇੱਕ ਰੁੱਖ ਲਾਉਣ ਨਾਲ ਫਰਕ ਤਾਂ ਪੈਂਦਾ ਹੈ” ਮੁਹਿਮ ਤਹਿਤ 300 ਪੌਦੇ ਲਗਾਏ
Next articleਪੋਜੇਵਾਲ ਪੁਲਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ