ਹੈਬਤਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਰ ਕੈਂਪ ਆਯੋਜਿਤ

ਬੀਬੀ ਗੁਰਪ੍ਰੀਤ ਕੌਰ, ਇੰਜ. ਸਵਰਨ ਸਿੰਘ ਤੇ ਪ੍ਰਚਾਰਕ ਜੱਜ ਸਿੰਘ ਨੇ ਬੱਚਿਆਂ ਨੂੰ ਵੰਡੇ ਇਨਾਮ 
ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਹੈਬਤਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਰ ਕੈਂਪ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਜੱਜ ਸਿੰਘ ਦੀ ਦੇਖ ਰੇਖ ਹੇਠਾਂ ਲਗਾਇਆ ਗਿਆ । ਮਿਤੀ 18 ਜੂਨ ਤੋਂ 22 ਜੂਨ ਤੱਕ ਲਗਾਏ ਗਏ ਇਸ ਕੈਂਪ ਦੌਰਾਨ ਭਾਈ ਜੱਜ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨੂੰ ਗੁਰ ਇਤਿਹਾਸ ਤੇ ਸਿੱਖ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਗਈ । ਇਸ ਸਮੇਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਰਹਿਰਾਸ ਸਾਹਿਬ ਦੀ ਸੰਥਿਆ ਵੀ ਦਿੱਤੀ ਗਈ ।ਕੈਂਪ ਵਿਚ ਵੱਡੀ ਗਿਣਤੀ ਬੱਚਿਆਂ ਨੇ ਸ਼ਮੂਲੀਅਤ ਕੀਤੀ ਤੇ ਲਾਹਾ ਲਿਆ । ਇਸ ਸਮੇ ਭਾਈ ਮਨਜੀਤ ਸਿੰਘ ਮੇਲੀ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਹੈਬਤਪੁਰ ਨੇ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਸਹਿਯੋਗ ਕੀਤਾ ।
ਇਸ ਕੈਂਪ ਦੀ ਸਮਾਪਤੀ ਸਮੇ ਅੱਜ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ ।ਜਿਸ ਵਿਚ ਕੈਂਪ ਵਿਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵੱਲੋਂ ਮੈਡਲ ਤੇ ਸਰਟੀਫਿਕੇਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਬੱਚਿਆਂ ਨੂੰ ਗੁਰਬਾਣੀ ਪੜ੍ਹਨ ਤੇ ਗੁਰਸਿੱਖੀ ਜੀਵਨ ਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ ।
ਸਮਾਗਮ ਵਿਚ ਭੁਪਿੰਦਰ ਸਿੰਘ ਰਿਕਾਰਡ ਕੀਪਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ , ਗੁਰਦੁਆਰਾ ਸਾਹਿਬ ਹੈਬਤਪੁਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ , ਪ੍ਰਚਾਰਕ ਪਰਮਜੀਤ ਸਿੰਘ , ਜਥੇ ਮੁਖਤਾਰ ਸਿੰਘ , ਜਰਨੈਲ ਸਿੰਘ , ਸਰਵਣ ਸਿੰਘ , ਸੁਖਦੇਵ ਸਿੰਘ ,ਸੁਖਵਿੰਦਰ ਸਿੰਘ , ਭਾਈ ਮਨਜੀਤ ਸਿੰਘ ਗ੍ਰੰਥੀ , ਬਲਕਾਰ ਸਿੰਘ , ਜਰਨੈਲ ਸਿੰਘ , ਰਮਨਦੀਪ ਕੌਰ, ਸੁਖਵਿੰਦਰ ਕੌਰ, ਰਣਜੀਤ ਕੌਰ, ਬਲਵੀਰ ਕੌਰ, ਚਰਨ ਕੌਰ, ਜਸਵੰਤ , ਕੁਲਵਿੰਦਰ ਕੌਰ, ਬਲਵਿੰਦਰ ਕੌਰ, ਰਜਵਿੰਦਰ ਕੌਰ ਤੇ ਹੋਰਨਾਂ ਸ਼ਿਰਕਤ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 24/06/2024
Next articleਝੋਨਾ ਲਗਾਉਣ ਲਈ ਖੇਤ ਤਿਆਰ ਕਰ ਰਹੇ ਨੌਜਵਾਨ ਕਿਸਾਨ ਦੀ ਗਰਮੀ ‘ਚ ਦਿਲ ਦਾ ਦੌਰਾ ਹੋਣ ਨਾਲ ਮੌਤ