HOME ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਦਫ਼ਤਰ 16...

ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਦਫ਼ਤਰ 16 ਮਾਰਚ ਨੂੰ ਖੁੱਲੇਗਾ 

3
ਮੋਰਿੰਡਾ   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਸਾਬਕਾ ਏ.ਆਈ.ਜੀ. ਹਰਮੋਹਣ ਸਿੰਘ ਸੰਧੂ ਵੱਲੋਂ 16 ਮਾਰਚ ਦਿਨ ਸੋਮਵਾਰ ਨੂੰ ਸਮਰਾਲਾ ਰੋਡ ਨੇੜੇ ਸ਼ੇਰਗਿੱਲ ਹਸਪਤਾਲ ਕੋਲ ਸਥਿਤ ਇੱਕ ਸ਼ੋਅਰੂਮ ਵਿੱਚ ਪਾਰਟੀ ਦਾ ਨਵਾਂ ਦਫ਼ਤਰ ਖੋਲ੍ਹਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮੋਹਣ ਸਿੰਘ ਸੰਧੂ ਨੇ ਦੱਸਿਆ ਕਿ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇਹ ਦਫ਼ਤਰ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕ ਸਿੱਧੇ ਤੌਰ ’ਤੇ ਆਪਣੀਆਂ ਮੁਸ਼ਕਲਾਂ ਪਾਰਟੀ ਤੱਕ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਇਹ ਦਫ਼ਤਰ ਹਲਕੇ ਦੇ ਲੋਕਾਂ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਸਮੂਹ ਹਲਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਦਫ਼ਤਰ ਦੇ ਉਦਘਾਟਨ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਨੂੰ ਕਾਮਯਾਬ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਹਰਮੋਹਣ ਸਿੰਘ ਸੰਧੂ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਹਨ। ਉਨ੍ਹਾਂ ਦੇ ਪਿਤਾ ਸਵ. ਅਜੈਬ ਸਿੰਘ ਸੰਧੂ ਅਕਾਲੀ ਸਰਕਾਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ, ਜਦਕਿ ਉਨ੍ਹਾਂ ਦੀ ਮਾਤਾ ਸਵ. ਬੀਬੀ ਸਤਵੰਤ ਕੌਰ ਸੰਧੂ ਕੈਬਨਿਟ ਮੰਤਰੀ ਰਹਿੰਦਿਆਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੱਤਵਪੂਰਨ ਯੋਗਦਾਨ ਪਾਇਆ ਸੀ। ਹੁਣ ਹਰਮੋਹਣ ਸਿੰਘ ਸੰਧੂ ਵੱਲੋਂ ਪੁਲਿਸ ਵਿਭਾਗ ਦੀ ਉੱਚ ਅਹੁਦੇ ਵਾਲੀ ਨੌਕਰੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿ ਕੇ ਹਲਕੇ ਦੀ ਸੇਵਾ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਹਲਕਾ ਇੰਚਾਰਜ ਵਜੋਂ ਲੋਕਾਂ ਦੀ ਭਲਾਈ ਲਈ ਸਰਗਰਮ ਭੂਮਿਕਾ ਨਿਭਾਈ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article ਜੰਮੂ ਕਸ਼ਮੀਰ ਅਕਾਦਮੀ ਵਲੋ ਵਿਜੇਪੁਰ ਵਿਖੇ ਰੰਗਾਰੰਗ ਪੰਜਾਬੀ ਤੇ ਡੋਗਰੀ ਲੋਕ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ :- ਸਮੇਂ ਦੀ ਮੰਗ -ਪੋਪਿੰਦਰ ਸਿੰਘ ਪਾਰਸ 
Next articleਸਤੁੰਨਲ ਵਿਗੜਨ ਨਾਲ ਆਲਟੋ ਕਾਰ ਡਿਵਾਈਡਰ ਤੇ ਚੜ੍ਹ ਕੇ ਪਲਟੀ ਚਾਲਕ ਦੀ ਪਤਨੀ ਗੰਭੀਰ ਜਖਮੀ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ