ਹਲ਼ਕਾ ਸੁਲਤਾਨਪੁਰ ਲੋਧੀ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ- ਨਵਤੇਜ ਚੀਮਾ

ਕਪੂਰਥਲਾ,  (ਸਮਾਜ ਵੀਕਲੀ) ( ਕੌੜਾ )– ਸਾਬਕਾ ਹਲ਼ਕਾ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਨਵਤੇਜ ਸਿੰਘ ਚੀਮਾ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਦੂਸਰੇ ਪਾਸੇ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦਾ ਸੱਤਾ ਸੁੱਖ ਭੋਗ ਰਹੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ਼ੀ ਮਾਨ ਸਰਕਾਰ ਨੇ ਵਿਕਾਸ ਦੀ ਪੂਣੀ ਵੀ ਨਹੀਂ ਕੱਤੀ। ਓਹਨਾਂ ਆਖਿਆ ਕਿ ਮਾਨ ਸਰਕਾਰ ਨੇ ਆਪਣੇ ” ਆਕਾ ” ਨੂੰ ਖੁਸ਼ ਕਰਨ ਅਤੇ ” ਆਪ ” ਦੇ ਪ੍ਰਚਾਰ ਪਸਾਰ ਲਈ ਅਰਬਾਂ ਰੁਪਏ  ਨਜਾਇਜ਼  ਖ਼ਰਚ ਕੇ ਪੰਜਾਬ ਨੂੰ ਕਰਜ਼ਾਈ ਕੀਤਾ ਹੈ। ਓਹਨਾਂ ਆਖਿਆ ਕਿ ਹਲ਼ਕਾ ਸੁਲਤਾਨਪੁਰ ਲੋਧੀ ਦੇ ਲੋਕ ਅੱਜ ਵੀ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਓਹਨਾਂ ਆਖਿਆ ਕਿ ਲੋਕ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਸੱਤਾ ਮੁੜ ਸੌਂਪਣ ਲਈ ਕਾਹਲ਼ੇ ਪਏ ਹਨ ਅਤੇ ਵਿਧਾਨ ਸਭਾ ਚੋਣਾਂ – 2027 ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਪੰਜਾਬ ਮੁੜ ਵਿਕਾਸ ਦੇ ਦਿਸਹੱਦੇ ਸਿਰਜੇਗਾ। ਇਸ ਮੌਕੇ ਹਾਜ਼ਰ ਸੀਨੀਅਰ ਕਾਂਗਰਸ ਪਾਰਟੀ ਆਗੂ ਰੌਸ਼ਨ ਖੈੜਾ ਅਤੇ ਬਲਵਿੰਦਰ ਸਿੰਘ ਥਿੰਦ ਨੇ ਆਖਿਆ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ, ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਰੋਕਣ ਲਈ ਤੁਰੰਤ ਲੋੜੀਨ ਦੇ ਖਤਮ ਚੁੱਕਣੇ ਚਾਹੀਦੇ ਹਨ।  ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿਸ ਆਸ  ਨਾਲ਼ ਪੰਜਾਬ ਦੀ ਸੱਤਾ ਸੌਂਪੀ ਸੀ, ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਉੱਤੇ ਖਰਾ ਨਹੀਂ ਉਤਰ ਸਕੀ। ਓਹਨਾਂ ਆਖਿਆ ਕਿ ਪੰਜਾਬ ਦੇ ਲੋਕ ” ਆਪ ” ਨੂੰ ਪੰਜਾਬ ਦੀ ਸੱਤਾ ਸੌਂਪ ਕੇ ਪਛਤਾ ਰਹੇ ਹਨ, ਪੰਜਾਬ ਵਿਕਾਸ ਪੱਖੋਂ ਪਟੜੀ ਉੱਤੋਂ ਉਤਰ ਚੁੱਕਾ ਹੈ ਅਤੇ ਲੁੱਟਾਂ ਖੋਹਾਂ, ਵੱਲੋਂ ਸ਼ਰੇਆਮ ਲੋਕਾਂ ਦੇ ਕੀਤੇ ਜਾ ਰਹੇ ਦਿਨ ਦਿਹਾੜੇ ਕਤਲਾਂ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਆਮ ਵੇਖਿਆ ਜਾ ਸਕਦਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਨਚਾਰ ਮੰਡਲੀਆਂ ਅਤੇ ਇਹਨਾਂ ਦਾ ਭਵਿੱਖ
Next articleਭਾਰਤੀ ਰੇਲ ਦੀ ਐਂਟਰੀ ਲੈਵਲ ਪ੍ਰੀਖਿਆ ਦੀ ਤਿਆਰੀ ਲਈ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਸਿਖਲਾਈ ਪ੍ਰੋਗਰਾਮ