HOME ਹਲਵਾਰਾ ਹਵਾਈ ਅੱਡੇ ਤੋਂ ਪਹਿਲੀ ਉਡਾਨ ਆਰੰਭਤਾ ਦੀ ਅਰਦਾਸ ਜੱਥੇ: ਗਿਆਨੀ ਰਣਜੀਤ...

ਹਲਵਾਰਾ ਹਵਾਈ ਅੱਡੇ ਤੋਂ ਪਹਿਲੀ ਉਡਾਨ ਆਰੰਭਤਾ ਦੀ ਅਰਦਾਸ ਜੱਥੇ: ਗਿਆਨੀ ਰਣਜੀਤ ਸਿੰਘ ਨੇ ਕੀਤੀ, ਜੈਕਾਰਿਆਂ ਦੀ ਗੂੰਜ ਨਾਲ ਉਡਾਨ ਭਰੀ

2

ਪ੍ਰਵਾਸੀ ਪੰਜਾਬੀ, ਵਪਾਰੀ ਵਰਗ ਅਤੇ ਕਾਰਗੋ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਵਿਸ਼ੇਸ਼ ਲਾਭ ਮਿਲੇਗਾ- ਜੱਥੇ: ਨਿਮਾਣਾ 

ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਡਰਾਈ ਫਰੂਟ ਦਾ ਪ੍ਰਸ਼ਾਦ ਵੰਡਿਆ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਹਲਵਾਰਾ ਅੱਡੇ ਤੋਂ ਦਿੱਲੀ ਲਈ ਏਅਰ ਇੰਡੀਆ ਦੀ ਪਹਿਲੀ ਉਡਾਨ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਕੀਤੀ। ਜੈਕਾਰਿਆਂ ਦੀ ਗੂੰਜ ਦੇ ਵਿੱਚ ਹਲਵਾਰਾ ਏਅਰਪੋਰਟ ਤੋਂ ਪਹਿਲੀ ਉਡਾਨ ਦਿੱਲੀ ਲਈ ਰਵਾਨਾ ਹੋਈ। ਇਸ ਮੌਕੇ ਤੇ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਸਰਪ੍ਰਸਤ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਅਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੋਸਾਇਟੀ ਨੇ ਹਲਵਾਰਾ ਏਅਰਪੋਰਟ ਤੋਂ ਪਹਿਲੀ ਉਡਾਨ ਵਿੱਚ ਸਫਰ ਕਰਨ ਜਾ ਰਹੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸੰਤ ਦੀਪਕ ਸਿੰਘ ਦੌਧਰ, ਕੇ.ਕੇ ਬਾਵਾ ਸਰਪ੍ਰਸਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ, ਸ੍ਰ: ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਲੁਧਿਆਣਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਬੀਬੀ ਕਰਮਜੀਤ ਕੌਰ ਛੰਦੜਾ, ਕਰਨੈਲ ਸਿੰਘ ਗਿੱਲ ਨੂੰ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ । ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਨੇ ਹਵਾਈ ਸਫਰ ਕਰਨ ਵਾਲੀ ਸੰਗਤ ਨੂੰ ਉਡਾਨ ਭਰਨ ਲਈ ਅਸ਼ੀਰਵਾਦ ਦਿੱਤਾ ਅਤੇ ਡਰਾਈ ਫਰੂਟ ਦਾ ਪ੍ਰਸ਼ਾਦ ਵੰਡਿਆ। ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੋਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਤੋਂ ਉਡਾਨ ਦੀ ਸ਼ੁਰੂਆਤ ਪੰਜਾਬ ਲਈ ਸ਼ੁਭ ਸ਼ਗਨ ਹੈ, ਦੀ ਵਧਾਈਆਂ ਦਿੰਦੇ ਹੋਏ ਕਿਹਾ ਕਿ ਇਸ ਨਾਲ ਪ੍ਰਵਾਸੀ ਪੰਜਾਬੀ, ਵਪਾਰੀ ਵਰਗ, ਅਤੇ ਕਾਰਗੋ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਵਿਸ਼ੇਸ਼ ਲਾਭ ਮਿਲੇਗਾ। ਇਸ ਮੌਕੇ ਤੇ ਕੇ.ਕੇ.ਬਾਵਾ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਨੇ ਤਕਰੀਬਨ 15 ਸਾਲ ਪਹਿਲਾਂ 500 ਪੰਚਾਂ, ਸਰਪੰਚਾਂ ਦੇ ਹਸਤਾਖਰ ਕਰਵਾ ਕੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਭੇਜੇ ਸਨ ਕਿ ਹਲਵਾਰਾ  ਅੰਤਰਰਾਸ਼ਟਰੀ ਹਵਾਈ ਅੱਡਾ ਜਲਦੀ ਬਣਾ ਕੇ ਉਡਾਣਾਂ ਸ਼ੁਰੂ ਕੀਤੀਆਂ ਜਾਣ । ਇਸ ਸਮੇਂ ਉਹਨਾਂ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾਕਟਰ ਮਨਮੋਹਨ ਸਿੰਘ ਨੂੰ ਯਾਦ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਫਾਊਂਡੇਸ਼ਨ ਵੱਲੋਂ ਧੰਨਵਾਦ ਕੀਤਾ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਪੰਚ ਵੱਲੋਂ ਸੱਤਿਆ ਭਾਰਤੀ ਸਕੂਲ ਤੁੰਗਾਂਹੇੜੀ ਨੂੰ ਠੰਢੇ ਪਾਣੀ ਵਾਲਾ ਇਲੈਕਟ੍ਰਿਕ ਵਾਟਰ ਕੂਲਰ ਤੇ ਫਿਲਟਰ ਭੇਂਟ
Next articleਅਲਪਾਈਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ 12ਵੀਂ ਦੀ ਬੋਰਡ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ