ਹੰਸ ਰਾਜ ਹੰਸ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਦਾ ਹੋਇਆ ਦੇਹਾਂਤ

ਜਲੰਧਰ ਨੂਰਮਹਿਲ (ਸਮਾਜ ਵੀਕਲੀ) (ਹਮ ਸਭ ਨਿਊਜ਼) ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਜਿਸ ਨੂੰ ਇਲਾਜ ਲਈ ਜਲੰਧਰ ਦੇ ਟੈਗੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਥੇ ਬੁੱਧਵਾਰ ਦੁਪਹਿਰ ਕਰੀਬ 1 ਵਜੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਦੇ ਰਿਸ਼ਤੇਦਾਰ ਹੰਸ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਨੇ 60 ਸਾਲ ਦੀ ਉਮਰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਆਂਗਨਵਾੜੀ ਵਰਕਰਾਂ ਨੂੰ ਬਾਲ ਵਿਆਹ ਰੋਕੂ ਕਾਨੂੰਨ ਅਤੇ ਵੁਮੈਨ ਹੈਲਪ ਲਾਈਨ ਸਬੰਧੀ ਦਿੱਤੀ ਟ੍ਰੇਨਿੰਗ
Next articleਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ 166 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ