ਹੁਸ਼ਿਆਰਪੁਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਪੰਜਾਬ ਵਿੱਚ ਅਮਨ ਕਾਨੂੰਨ ਦੀ ਮਾੜੀ ਵਿਵਸਥਾ ਦਾ ਸ਼ਿਕਾਰ ਹੋਏ ਬਹੁਜਨ ਯੋਧੇ ਸ੍ਰੀ ਸੰਦੀਪ ਚੀਨਾ ਜੀ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪਿੰਡ ਡਡਿਆਣਾ ਕਲਾਂ ਵਿਖੇ ਸਰਧਾਂਜ਼ਲੀ ਸਮਾਗਮ ਹੋਇਆ, ਜਿਸ ਵਿੱਚ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਸਟੇਟ ਪ੍ਰਧਾਨ ਬਸਪਾ, ਭਗਵਾਨ ਸਿੰਘ ਚੌਹਾਨ ਸੀਨੀਅਰ ਆਗੂ ਬਸਪਾ ਅਤੇ ਜ਼ਿਲ੍ਹੇ ਦੀ ਲੀਡਰਸ਼ਿਪ ਦੇ ਨਾਲ ਨਾਲ ਹਲਕਾ ਸ਼ਾਮਚੁਰਾਸੀ ਦੇ ਸਾਰੇ ਸਾਥੀਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿੱਚ ਪਹੁੰਚਣ ਤੋਂ ਪਹਿਲਾਂ ਸਾਰੇ ਵਰਕਰ ਅਤੇ ਆਗੂ ਦੋ-ਸੜਕਾ ਵਿਖੇ ਇਕੱਤਰ ਹੋਏ। ਠੇਕੇਦਾਰ ਸ੍ਰੀ ਭਗਵਾਨ ਦਾਸ ਜੀ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸ੍ਰੀ ਮੋਹਣ ਲਾਲ ਭਟੋਆ ਜੀ ਨੇ ਬਹੁਤ ਜੁੰਮੇਵਾਰੀ ਦੇ ਨਾਲ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly