ਮਾਨਸਾ,(ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ ) ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਖਿਆਲਾ ਕਲਾਂ ਵੱਲੋਂ ਬਲਾਕ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਇਕ ਇਕੱਤਰਤਾ ਕੀਤੀ ਗਈ। ਇਸ ਮੌਕੇ ਬਲਾਕ ਦੇ ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਕੌਰ ਵੱਲੋਂ ਜਥੇਬੰਦੀ ਦੀ ਡਾਇਰੀ ਨੂੰ ਰਿਲੀਜ਼ ਕੀਤਾ ਗਿਆ। ਬਲਾਕ ਪ੍ਰਧਾਨ ਨੇ ਦੱਸਿਆ ਕਿ ਇਸ ਡਾਇਰੀ ਵਿਚ ਸਿਹਤ ਵਿਭਾਗ ਨਾਲ ਸਬੰਧਤ ਪ੍ਰਮੁੱਖ ਦਿਨਾਂ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਾਇਰੀ ਦੇ ਪਹਿਲੇ ਪੰਨਿਆਂ ਤੇ ਮਲਟੀਪਰਪਜ਼ ਨਾਲ ਸਬੰਧਤ ਕੰਮਾਂ ਨੂੰ ਥਾਂ ਦਿੱਤੀ ਗਈ ਹੈ, ਜਿਸ ਵਿਚ ਮਲੇਰੀਆ, ਡੇਂਗੂ, ਚਿਕਨਗੁਨੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ। ਡਾਇਰੀ ਨੂੰ ਹੋਰ ਵੀ ਸਾਰਥਕ ਬਣਾਉਣ ਲਈ ਇਸ ਰਾਹੀਂ ਸਾਫ ਸਫਾਈ, ਪੌਸ਼ਟਿਕ ਆਹਾਰ ਅਤੇ ਸਿਹਤ ਵਿਭਾਗ ਨਾਲ ਸਬੰਧਿਤ ਹੋਰ ਵੀ ਅਹਿਮ ਜਾਣਕਾਰੀਆਂ ਦਿੱਤੀਆਂ ਗਈਆਂ ਹਨ।ਇਸ ਮੌਕੇ ਜਥੇਬੰਦੀ ਦੇ ਆਗੂ ਸਰਬਜੀਤ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਜੱਥੇਬੰਦੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕੇਵਲ ਸਿੰਘ, ਗੁਰਪ੍ਰੀਤ ਸਿੰਘ, ਭੋਲਾ ਸਿੰਘ, ਮਨੋਜ ਕੁਮਾਰ, ਜਗਸੀਰ ਸਿੰਘ, ਚਰਨਜੀਤ ਸਿੰਘ, ਜਰਨੈਲ ਸਿੰਘ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj