ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਜ ਅੱਪਰਾ ਵਿਖੇ ਨਵੇਂ ਸਾਲ ਦੀ ਆਮਦ ‘ਤੇ ਗੱਲਬਾਤ ਕਰਦਿਆਂ ਹਲਕਾ ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਹੌਪੀ ਜੌਹਲ ਖਾਲਸਾ ਨੇ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਨਵਾਂ ਸਾਲ ਹਰ ਇੱਕ ਲਈ ਖੁਸ਼ੀਆਂ, ਖੇੜੇ ਤੇ ਖੁਸ਼ਹਾਲੀ ਲੈ ਕੇ ਆਵੇ | ਇਸ ਮੌਕੇ ਬੋਲਦਿਆਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਹੌਪੀ ਜੌਹਲ ਖਾਲਸਾ ਨੇ ਅੱਗੇ ਕਿਹਾ ਕਿ ਹਰ ਇੱਕ ਵਿਅਕਤੀ ਦੀ ਜਿੰਦਗੀ ‘ਚ ਉਤਰਾਅ-ਚੜਾਅ ਆਉਂਦੇ ਹਨ ਤੇ ਉਨਾਂ ਰੁਕਾਵਟਾਂ ਨੂੰ ਪਾਰ ਕਰਕੇ ਮੰਜਿਲ ਪ੍ਰਾਪਤ ਕਰਨਾ ਹੀ ਅਸਲ ਜਿੰਦਗੀ ਹੈ | ਉਨਾਂ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਕਿਹਾ ਕਿ ਉਨਾਂ ਦੀ ਇਹੀ ਕਾਮਨਾ ਹੈ ਕਿ ਹਰ ਵਿਅਕਤੀ ਇਸ ਨਵੇਂ ਸਾਲ ‘ਚ ਆਪਣੇ ਮਿੱਥੇ ਹੋਏ ਟੀਚੇ ਨੂੰ ਪ੍ਰਾਪਤ ਕਰੇ ਤੇ ਮੰਜਿਲਾਂ ਨੂੰ ਛੂਹ ਕੇ ਤਰੱਕੀਆਂ ਪ੍ਰਾਪਤ ਕਰੇ ਤੇ ਆਪਣੇ ਸਮਾਜ, ਦੇਸ਼ ਤੇ ਕੌਮ ਦੀ ਸੇਵਾ ਕਰੇ | ਇਸ ਮੌਕੇ ਉਨਾਂ ਹਲਕਾ ਫਿਲੌਰ ਦੇ ਸਮੂਹ ਵਸਨੀਕਾਂ, ਵੋਟਰਾਂ ਤੇ ਸਪੋਰਟਰਾਂ ਦੀ ਲੰਬੀ ਉਮਰ ਤੇ ਸਿਹਤਯਾਬੀ ਲਈ ਵੀ ਕਾਮਨਾ ਕੀਤੀ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj