HOME ਰਾਜੂ ਦੇ ਚੇਅਰਮੈਨ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

ਰਾਜੂ ਦੇ ਚੇਅਰਮੈਨ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

1
ਕੈਪਸ਼ਨ ਗੁਰਵਿੰਦਰ ਸਿੰਘ ਦਿਓ ਉਹਨਾਂ ਦੇ ਰਿਸ਼ਤੇਦਾਰ

ਵੈਨਕੂਵਰ   (ਸਮਾਜ ਵੀਕਲੀ)   (ਮਲਕੀਤ ਸਿੰਘ)- ਅੰਮ੍ਰਿਤਸਰ ਜਿਲੇ ਦੇ ਅਜਨਾਲਾ ਹਲਕੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਪਿੰਡ ਪੰਜਗਰਾਈਆਂ ਵਾਹਲਾ ਦੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਨੂੰ ਮਾਰਕੀਟ ਕਮੇਟੀ ਅਜਨਾਲਾ ਦਾ ਚੇਅਰਮੈਨ ਬਣਾਏ ਜਾਣ ਤੇ ਉਨਾਂ ਦੇ ਕੈਨੇਡਾ ਰਹਿੰਦੇ ਭਰਾ ਗੁਰਵਿੰਦਰ ਸਿੰਘ ਦਿਓ, ਹੋਰਨਾ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਜਨਾਲਾ ਹਲਕੇ ਦੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਦਿਲੀ ਧੰਨਵਾਦ ਕੀਤਾ ਗਿਆ ਇਸ ਮੌਕੇ ਤੇ ਗੱਲਬਾਤ ਕਰਦਿਆਂ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਸਮਾਜ ਸੇਵਾ ਨੂੰ ਸਮਰਪਿਤ ਰਿਹਾ ਹੈ ਅਤੇ ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਪ੍ਰਤੀ ਉਹ ਹਮੇਸ਼ਾ ਰਿਣੀ ਰਹਿਣਗੇ ਅਤੇ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ ਨੰਗਲਸਾਮਾ, ਦੀਪਕ ਸ਼ਰਮਾ ਨੰਗਲਸਾਮਾ,ਹਰਵਿੰਦਰ ਕੌਰ, ਪਰਲੀਨ ਕੌਰ, ਗੁਰਸਾਹਿਬ ਸਿੰਘ ਵੀ ਮੌਜੂਦ ਸਨ

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 17/07/2026
Next articleਦੇਹੜਕਾ ‘ਚ ਧਰਮਸ਼ਾਲਾ ਦੀ ਨੀਂਹ ਰੱਖੀ