ਬਰਨਾਲਾ (ਸਮਾਜ ਵੀਕਲੀ) – ਲੇਖਕ ਪਾਠਕ ਸਾਹਿਤ ਸਭਾ ਰਜਿ. ਬਰਨਾਲਾ ਵਲੋਂ ਸਾਲ 2025 ਲਈ ਹਰਦੀਪ ਕੌਰ ਚੰਡਿਹੋਕ ਯਾਦਗਾਰੀ ਤੀਜਾ ਪਾਠਕ ਸਨਮਾਨ 26 ਅਕਤੂਬਰ ਨੂੰ ਭੇਟ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈੱਸ ਸਕੱਤਰ ਮਨਦੀਪ ਕੁਮਾਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 2025 ਵਿਚ ਲੇਖਕ ਪਾਠਕ ਸਾਹਿਤ ਸਭਾ ਰਜਿ. ਬਰਨਾਲਾ ਦੇ ਸੰਸਥਾਪਕ ਅਤੇ ਪ੍ਰਧਾਨ ਤੇਜਿੰਦਰ ਚੰਡਿਹੋਕ ਜੋ ਆਪ ਵੀ ਸਾਹਿਤਕਾਰ ਅਤੇ ਆਲੋਚਕ ਹਨ ਅਤੇ ਪਰਿਵਾਰ ਵਲੋਂ ਨਿਯੁਕਤ ਤਿੰਨ ਮੈਂਬਰੀ ਚੋਣ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੁੱਖ ਰੱਖ ਕੇ ਹਰਦੀਪ ਕੌਰ ਚੰਡਿਹੋਕ ਤੀਜਾ ਪਾਠਕ ਸਨਮਾਨ ਸੁਖਵਿੰਦਰ ਸਿੰਘ ਭਦੌੜ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸਵੇਰੇ 10 ਵਜੇ ਦਿੱਤਾ ਜਾਵੇਗਾ ਜਿਸ ਵਿਚ ਸਨਮਾਨ ਚਿੰਨ, ਲੋਈ, ਨਗਦ ਰਾਸ਼ੀ ਅਤੇ ਪੁਸਤਕਾਂ ਦਾ ਸੈੱਟ ਦਿੱਤਾ ਜਾਂਦਾ ਹੈ। ਯਾਦ ਰਹੇ ਸਭਾ ਵਲੋ ਪਹਿਲਾਂ ਜੁਗਰਾਜ ਸਿੰਘ ਰਾਏਸਰ, ਬੀਰਪਾਲ ਕੌਰ ਹੰਡਿਆਇਆ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਮਾਗਮ ਦੌਰਾਨ ਡਾਕਟਰ ਬਿਕਰਮਜੀਤ ਪੁਰਬਾ ਦੀ ਪੁਸਤਕ ਹਮੇਸ਼ਾ ਵੱਡਾ ਸੋਚੋ ਅਤੇ ਇੰਦਰਜੀਤ ਕੌਰ ਰੰਧਾਵਾ ਤਪਾ ਦੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ ਜਾਣਗੀਆਂ ਅਤੇ ਕਾਵਿ ਦਰਬਾਰ ਵੀ ਕਰਵਾਇਆ ਜਾਵੇਗਾ। ਸਾਰੇ ਸਾਹਿਤ ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਕਿ ਸਮਾਗਮ ਨੂੰ ਸਮੇਂ ਸਿਰ ਸੰਪਨ ਕੀਤਾ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



