ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੂਬੇ ਅੰਦਰ ਬਣੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋ ਚੱਲ ਰਹੇ ਰਿਜਰਵੇਸ਼ਨ ਚੋਰ ਫੜ੍ਹੋ ਮੋਰਚੇ ਵੱਲੋਂ ਉਘੇ ਸਮਾਜ ਸੇਵੀ ਹਰਦੇਵ ਸਿੰਘ ਬੋਪਾਰਾਏ ਨੂੰ ਉਹਨਾਂ ਦੀਆਂ ਅਨੁਸੂਚਿਤ ਜਾਤੀ ਵਰਗ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਮੁੱਖ ਰੱਖ ਕੇ ਮੋਰਚੇ ਦਾ ਮਾਲਵਾ ਜੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਮੋਰਚੇ ਵੱਲੋਂ ਮਾਲਵਾ ਜੋਨ ਦੇ ਇੰਚਾਰਜ ਨਿਯੁਕਤ ਹੋਣ ਤੇ ਹਰਦੇਵ ਸਿੰਘ ਬੋਪਾਰਾਏ ਨੇ ਮੋਰਚੇ ਦੇ ਸੰਸਥਾਪਕ ਜਸਵੀਰ ਸਿੰਘ ਪਮਾਲੀ ਦਾ ਧੰਨਵਾਦ ਕਰਦਿਆਂ ਕਿਹਾ, ਕਿ ਜੋ ਰਿਜਰਵੇਸ਼ਨ ਚੋਰ ਫੜ੍ਹੋ ਮੋਰਚੇ ਵੱਲੋਂ ਉਹਨਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਮੋਰਚੇ ਦੇ ਅਜੰਡੇ ਅਤੇ ਮੋਰਚੇ ਦੀਆਂ ਗਤੀਵਿਧੀਆਂ ਨੂੰ ਮਾਲਵੇ ਦੇ ਹਰ ਜਿਲ੍ਹੇ, ਹਰ ਬਲਾਕ ਅਤੇ ਹਰ ਪਿੰਡ ਵਿੱਚ ਲਿਜਾ ਕੇ ਐਸ ਸੀ ਸਮਾਜ ਦੇ ਲੋਕਾਂ ਨੂੰ ਆਪਣੇ ਹੱਕਾਂ ਅਤੇ ਹਿੱਤਾਂ ਦੀ ਪ੍ਰਾਪਤੀ ਲਈ ਜਾਗਰੂਕ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly