( ਸਮਾਜ ਵੀਕਲੀ) ਸੰਦੀਪ ਸਿੰਘ ਬਖੋਪੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਵਿਖੇ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੀ ਦੇ ਅਸ਼ੀਰਵਾਦ ਤੇ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਦੀ ਯੋਗ ਅਗਵਾਈ ਸਦਕਾ ਸਕੂਲ ਵਿੱਚ ਵਿਸ਼ਵ ਮਜ਼ਦੂਰ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਸਬੰਧੀ ਸਕੂਲ ਵਿੱਚ ਸਪੈਸ਼ਲ ਅਸੈਂਬਲੀ ਕਰਵਾਈ ਗਈ,ਜਿਸ ਵਿੱਚ ਬੱਚਿਆਂ ਨੇ ਬਹੁਤ ਸਾਰੀਆਂ ਕਵਿਤਾਵਾਂ,ਲੇਖ, ਅਤੇ, ਭਾਸ਼ਣ ਪੇਸ਼ ਕੀਤੇ, ਪੰਜਾਬੀ ਅਧਿਆਪਕ ਸੰਦੀਪ ਸਿੰਘ ਵੱਲੋਂ ਕਾਮਿਆਂ ਦੇ ਸਤਿਕਾਰ ਸਬੰਧੀ ਦੋ ਕਹਾਣੀਆਂ ਤੇ ਇੱਕ ਭਾਸ਼ਣ ਰਾਹੀਂ ਪੂਰੇ ਵਿਸ਼ਵ ਦੇ ਕਾਮਿਆਂ ਨੂੰ ਸਿਜਦਾ ਕੀਤਾ ਗਿਆ ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ ਗਈ ,ਗਿਆਰਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਤੇ ਸਕੂਲ ਮੈਨੇਜਮੈਂਟ ਵੱਲੋਂ ਸਕੂਲ ਦੇ ਟ੍ਰਾਂਸਪੋਰਟ ਅਤੇ ਸਕੂਲ ਅੰਦਰ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਤੌਹਫੇ ਭੇਟ ਕਰਕੇ ਅੱਜ ਦੇ ਇਸ ਸ਼ੁਭ ਦਿਹਾੜੇ ਨੂੰ ਮਨਾਇਆ ਗਿਆ, ਮੌਕੇ ਉੱਤੇ ਮੈਨੇਜਰ ਸਰਦਾਰ ਸਰਬਜੀਤ ਸਿੰਘ, ਕਮਲਦੀਪ ਸਿੰਘ, ਪ੍ਰਬੰਧਕ ਡਾਇਰੈਕਟਰ ਡਾ: ਗੁਰਮੀਤ ਸਿੰਘ ਜੀ, ਸੰਦੀਪ ਸਿੰਘ,ਸਨਮੀਤ ਸਿੰਘ, ਹਰਵਿੰਦਰ ਸਿੰਘ, ਗੁਰਜੰਟ ਸਿੰਘ,ਮੈਡਮ ਬਲਜੀਤ ਕੌਰ,ਹਰਗਿੰਦਰ ਕੌਰ, ਸੰਦੀਪ ਕੌਰ ਆਦਿ ਮੌਜੂਦ ਸਨ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



