ਹਰਿਕ੍ਰਿਸ਼ਨ ਪਬਲਿਕ ਸਕੂਲ ਵੱਲੋਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ । ਇਸ ਦੌਰਾਨ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਸ਼ਿਰਕਤ ਕੀਤੀ । ਇਸ ਏ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਮੈਡਮ ਨਰਿੰਦਰ ਪੱਤੜ, ਸ਼ਿੰਦਰਪਾਲ ਕੌਰ, ਸੁਮਨ ਕਾਲੜਾ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਲਵਿਤਾ, ਅਸ਼ੋਕ ਕੁਮਾਰ, ਰੇਨੂੰ ਬਾਲਾ, ਰਣਜੀਤ ਸਿੰਘ, ਪਰਮਿੰਦਰ ਕੌਰ, ਸੁਮਨਦੀਪ ਕੌਰ, ਅੰਜੂ, ਰਣਧੀਰ ਸਿੰਘ ਆਦਿ ਸਟਾਫ਼ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਸ਼ਮੂਲੀਅਤ ਕੀਤੀ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleस्कूल बसों के प्रबंध में नाकामी दरअसल बच्चों पर पढ़ाई पर हमला- आर.सी.एफ बचाओ संघर्ष कमेटी
Next articleशहीद-ए- आजम भगत सिंह: आतंकवाद व क्रांति के संबंध में विचार –एक पुनर्मूल्यांकन