ਡੇਰਾਬੱਸੀ, (ਸਮਾਜ ਵੀਕਲੀ) (ਸੰਜੀਵ ਸਿੰਘ ਸੈਣੀ) ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਮੌਕੇ ਡੇਰਾਬੱਸੀ ਦੇ ਪਿੰਡ ਹਰੀਪੁਰ ਕੂੜਾ ਸਥਿਤ ਨੀਲਕੰਠ ਮਹਾਂਦੇਵ ਸ਼ਿਵ ਮੰਦਰ ਵਿੱਚ ਧਾਰਮਿਕ ਰੌਣਕਾਂ ਦੇ ਦਰਮਿਆਨ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਬੰਨੀ ਸੰਧੂ ਅਤੇ ਮੰਡਲ ਪ੍ਰਧਾਨ ਪਵਨ ਧੀਮਾਨ ਨੇ ਮੰਦਰ ਵਿੱਚ ਮੱਥਾ ਟੇਕ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਦੇ ਹੋਏ ਸਭ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਭ ਦੀ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਮੰਦਰ ਵਿੱਚ ਭਜਨ-ਕੀਰਤਨ ਅਤੇ ਰੁਦ੍ਰਾਭਿਸ਼ੇਕ ਦੇ ਨਾਲ ਭਗਤਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਮਨਪ੍ਰੀਤ ਸਿੰਘ ਬੰਨੀ ਸੰਧੂ ਵੱਲੋਂ ਲੰਗਰ ਦੀ ਸੇਵਾ ਵੀ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪ੍ਰਸਾਦ ਗ੍ਰਹਿਣ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਤਿਉਹਾਰ ਸਾਨੂੰ ਆਪਸੀ ਭਾਈਚਾਰੇ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੰਦੇ ਹਨ। “ਮਹਾਂਸ਼ਿਵਰਾਤਰੀ ਸਾਨੂੰ ਸੱਚਾਈ, ਸੇਵਾ ਅਤੇ ਸਮਰਪਣ ਦਾ ਪਾਠ ਪੜ੍ਹਾਉਂਦੀ ਹੈ। ਭਗਵਾਨ ਸ਼ਿਵ ਜੀ ਸਭ ਉੱਤੇ ਆਪਣੀ ਕਿਰਪਾ ਬਣਾਈ ਰੱਖਣ।” ਮੌਕੇ ’ਤੇ ਹੋਰ ਵੀ ਕਈ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਰਹੇ ਅਤੇ ਸਭ ਨੇ ਮਿਲ ਕੇ ਭਗਵਾਨ ਸ਼ਿਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



