ਨਵੀਂ ਦਿੱਲੀ (ਸਮਾਜ ਵੀਕਲੀ): ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਅੱਜ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਇੱਛਾ ਜਤਾਈ। ਰਾਵਤ ਸਵੇਰੇ 11.30 ਵਜੇ ਰਾਹੁਲ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲੇ। ਉਨ੍ਹਾਂ ਰਾਹੁਲ ਨੂੰ ਕਿਹਾ ਕਿ ਉਹ ਉਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ।
ਇਸ ਲਈ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ। ਇਸ ਮੁਲਾਕਾਤ ਮਗਰੋਂ ਰਾਵਤ ਨੇ ਟਵੀਟ ਕੀਤਾ, ‘‘ਅੱਜ ਮੈਂ ਆਪਣੀ ਜ਼ਲਾਲਤ ਤੋਂ ਉੱਭਰ ਚੁੱਕਿਆ ਹਾਂ। ਇੱਕ ਪਾਸੇ ਮੇਰਾ ਫ਼ਰਜ਼ ਮੇਰੀ ਜਨਮਭੂਮੀ (ਉਤਰਾਖੰਡ) ਪ੍ਰਤੀ ਹੈ ਅਤੇ ਦੂਜੇ ਪਾਸੇ ਮੇਰੀਆਂ ਸੇਵਾਵਾਂ ਕਰਮਭੂਮੀ ਜੋ ਪੰਜਾਬ ਹੈ, ਲਈ ਹਨ। ਸਥਿਤੀ ਗੁੰਝਲਦਾਰ ਬਣੀ ਹੋਈ ਹੈ ਕਿਉਂਕਿ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਦੋਵਾਂ ਥਾਵਾਂ ’ਤੇ ਇੱਕੋ ਸਮੇਂ ਪੂਰਾ ਕੰਮ ਕਰਨਾ ਪਵੇਗਾ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly