HOME ਪਿਛਲੇ ਕਾਰਜਕਾਲ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀਆਂ ਰਿਵਾਇਤਾਂ...

ਪਿਛਲੇ ਕਾਰਜਕਾਲ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀਆਂ ਰਿਵਾਇਤਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ : ਐਡਵੋਕੇਟ ਭਾਰਦਵਾਜ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ ) – ਪਿਛਲੇ ਸਾਲਾਂ ਦੌਰਾਨ  ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਸ਼ਲਾਘਾਯੋਗ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਮੇਟੀ ਮੈਂਬਰਾਂ ਵੱਲੋਂ ਵੱਡੇ ਬਹੁਮਤ ਨਾਲ ਪੰਜਵੀਂ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੇਵਾ ਸੌਂਪੀ ਗਈ ਹੈ, ਇਹਨਾ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸੀ ਵਿੰਗ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਨੇ ਆਪਣੇ ਵਕੀਲ ਭਾਈਚਾਰੇ ਨਾਲ ਧਾਮੀ ਦੇ ਘਰ ਪਹੁੰਚ ਕੇ ਵਧਾਈ ਦਿੰਦਿਆਂ ਕੀਤਾ । ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਨਾਲ ਸਮੂਹ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਹੈ ਉੱਥੇ ਹੀ ਅਕਾਲੀ ਦਲ ਦੇ ਫੈਸਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ  ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਪੰਥ ਦੀਆਂ ਰਿਵਾਇਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਆਪਣੇ ਇਹੋ ਜਿਹੇ ਇਮਾਨਦਾਰ ਅਤੇ ਸਿਰੜੀ ਆਗੂਆਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ  ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਸਿੱਖਾਂ ਦੇ ਮਸਲਿਆਂ ਉੱਪਰ ਹਮੇਸ਼ਾ ਸਪੱਸ਼ਟ ਸਟੈਂਡ ਲੈਂਦੇ ਹੋਏ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕੀਤੀ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਐਡਵੋਕੇਟ ਪੁਨੀਤ ਇੰਦਰ ਕੰਗ, ਐਡਵੋਕੇਟ ਰੋਮਨ ਸੱਭਰਵਾਲ, ਐਡਵੋਕੇਟ ਅਭਿਨਵ ਮਹਿੰਦਰੂ, ਐਡਵੋਕੇਟ ਵਿਕਲਪ ਵਤਸ ਆਦਿ ਹਾਜਿਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਦੇ ਸਾਰੇ ਵਰਗਾ, ਰਾਜਨੀਤਿਕ ਪਾਰਟੀਆਂ, ਕਿਸਾਨ ਜਥੇਬੰਦੀਆਂ, ਅਤੇ ਸੰਘਰਸ਼ਸ਼ੀਲ ਧਿਰਾਂ ਨੂੰ ਵਿਦਿਆਰਥੀਆਂ ਦਾ ਸਾਥ ਦੇਣਾ ਚਾਹੀਦਾ ਹੈ : ਭੁਪਿੰਦਰ ਸਿੰਘ ਪਿੰਕੀ
Next articleਲਿਵਾਸਾ ਹਸਪਤਾਲ, ਹੁਸ਼ਿਆਰਪੁਰ ਨੇ ਖੇਤਰ ਵਿਚ ਰੀਨਲ ਕੇਅਰ ਨੂੰ ਹੋਰ ਮਜ਼ਬੂਤ ਕੀਤਾ