ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ) – ਪਿਛਲੇ ਸਾਲਾਂ ਦੌਰਾਨ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਸ਼ਲਾਘਾਯੋਗ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਮੇਟੀ ਮੈਂਬਰਾਂ ਵੱਲੋਂ ਵੱਡੇ ਬਹੁਮਤ ਨਾਲ ਪੰਜਵੀਂ ਵਾਰ ਸ. ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੇਵਾ ਸੌਂਪੀ ਗਈ ਹੈ, ਇਹ ਪ੍ਰਗਟਾਵਾ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ। ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਨਾਲ ਸਮੂਹ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਅੱਗੇ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਕੀਤੀ ਹੈ ਉੱਥੇ ਹੀ ਅਕਾਲੀ ਦਲ ਦੇ ਫੈਸਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਲਾਲੀ ਬਾਜਵਾ ਨੇ ਕਿਹਾ ਕਿ ਪਿਛਲੇ ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਪੰਥ ਦੀਆਂ ਰਿਵਾਇਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਆਪਣੇ ਇਹੋ ਜਿਹੇ ਇਮਾਨਦਾਰ ਅਤੇ ਸਿਰੜੀ ਆਗੂਆਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸ. ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਸਿੱਖਾਂ ਦੇ ਮਸਲਿਆਂ ਉੱਪਰ ਹਮੇਸ਼ਾ ਸਪੱਸ਼ਟ ਸਟੈਂਡ ਲੈਂਦੇ ਹੋਏ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕੀਤੀ ਗਈ ਹੈ।
ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ਨਾਲ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ-ਲਾਲੀ ਬਾਜਵਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



