ਹਰਕ੍ਰਿਸ਼ਨ ਸਕੂਲ ਆਰ ਸੀ ਐੱਫ ਪੋਸਟਰ ਮੇਕਿੰਗ ਮੁਕਾਬਲੇ ਦਾ ਉਪ ਜੇਤੂ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਸੁਲਤਾਨਪੁਰ ਲੋਧੀ ਦੇ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਸਹੋਦਿਆ ਇੰਟਰ ਸਕੂਲ ਪੋਸਟਰ ਮੇਕਿੰਗ ਪ੍ਰਤਿਯੋਗਿਤਾ ਵਿਚ ਹਿੱਸਾ ਲੈਂਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ” ਮੇਰਾ ਵੋਟ ਮੇਰਾ ਅਧਿਕਾਰ” ਵਿਸ਼ੇ ‘ਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ, ਜੋ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਕਰਵਾਈ ਗਈ । ਜਿਸ ਵਿੱਚ ਦਸਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਭਾਗ ਲਿਆ । ਜ਼ਿਕਰਯੋਗ ਹੈ ਕਿ ਪ੍ਰਤਿਯੋਗਿਤਾ ਵਿੱਚ ਇਲਾਕੇ ਦੇ ਕੁੱਲ 18 ਸਕੂਲਾਂ ਨੇ ਭਾਗ ਲਿਆ । ਪ੍ਰਿੰਸੀਪਲ ਮੋਂਗਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਪਜੇਤੂ ਦੇ ਖ਼ਿਤਾਬ ‘ਤੇ ਕਬਜ਼ਾ ਕੀਤਾ । ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੋਰ ਨੇ ਵਿਦਿਆਰਥਣ ਅਤੇ ਸਟਾਫ ਮੈਂਬਰਾਂ ਨੂੰ ਇਸ ਕਾਮਯਾਬੀ ਦੀ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸਿਰਜਣਾ ਕੇਂਦਰ ਵੱਲੋਂ ਡਾ. ਭੰਡਾਲ ਸੰਗ ਰੂ ਬ ਰੂ ਅਤੇ ਡਾ. ਸੁਰਜੀਤ ਪਾਤਰ ਯਾਦਗਾਰੀ ਕਵੀ ਦਰਬਾਰ ਸਫ਼ਲਤਾ ਪੂਰਵਕ ਸੰਪੰਨ
Next articleਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੀ ਕਪੂਰਥਲਾ ਦੀ ਸਰਵਸੰਮਤੀ ਨਾਲ ਚੋਣ