ਹਰਮਿੰਦਰ ਸਿੰਘ ਜੋਸਨ ਮਿਸ਼ਨ ਸਮਰੱਥ ਪ੍ਰੋਜੈਕਟ ਦੇ ਜ਼ਿਲਾ ਕੋਆਰਡੀਨੇਟਰ ਨਿਯੁਕਤ 

ਕਪੂਰਥਲਾ,  ( ਕੌੜਾ)-– ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੱਲ ਰਹੇ ਮਿਸ਼ਨ ਸਮਰੱਥ ਪ੍ਰੋਜੈਕਟ ਦੀ ਸਟੇਟ ਟੀਮ ਵਿੱਚ ਬਤੌਰ ਮੈਂਬਰ ਕੰਮ ਕਰ ਰਹੇ ਹਰਮਿੰਦਰ ਸਿੰਘ ਜੋਸਨ ਨੂੰ ਅੱਜ ਜਿਲਾ ਕਪੂਰਥਲਾ ਦੇ  ਕੋਆਰਡੀਨੇਟਰ ਮਿਸ਼ਨ ਸਮਰੱਥ ਨਾਮਜਦ ਕੀਤਾ ਗਿਆ ਹੈ ।
          ਸਿੱਖਿਆ ਵਿਭਾਗ ਐਲੀਮੈਂਟਰੀ ਕਪੂਰਥਲਾ ਦੇ ਮਿਸ਼ਨ ਸਮਰੱਥ ਪ੍ਰੋਜੈਕਟ ਦੇ  ਨਵ ਨਿਯੁਕਤ ਜਿਲਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਵਿੱਚ ਦੂਸਰੀ, ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਪੜ੍ਹਾਈ ਪੱਖੋਂ ਕਮਜ਼ੋਰ ਵਿਦਿਆਰਥੀਆਂ ਦਾ ਪੜ੍ਹਨ, ਲਿਖਣ ਅਤੇ ਸਮਝਣ ਪੱਧਰ ਉੱਚਾ ਕਰਨ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਸ਼ਨ ਸਮਰੱਥ ਪ੍ਰੋਜੈਕਟ ਅਪ੍ਰੈਲ ਅਤੇ ਮਈ ਦੋ ਮਹੀਨੇ ਸਕੂਲਾਂ ਵਿੱਚ ਚਲਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਮਿਸ਼ਨ ਸਮਰੱਥ ਪ੍ਰੋਜੈਕਟ ਤਹਿਤ ਬਲਾਕ ਪੱਧਰ ਉੱਤੇ ਅਧਿਆਪਕਾਂ ਦੀਆਂ ਟ੍ਰੇਨਿੰਗਾਂ ਲਗਾਈਆਂ ਜਾ ਚੁੱਕੀਆਂ ਹਨ ਅਤੇ ਸਕੂਲਾਂ ਵਿੱਚ ਇਹਨਾਂ ਦਿਨਾਂ ਵਿੱਚ ਮਿਸ਼ਨ ਸਮਰੱਥ ਪ੍ਰੋਜੈਕਟ ਤਹਿਤ ਜੰਗੀ ਪੱਧਰ ਉੱਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
         ਮਿਸ਼ਨ ਸਮਰੱਥ ਪ੍ਰੋਜੈਕਟ ਦੇ ਜ਼ਿਲਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਸ਼ਨ ਸਮਰੱਥ ਪ੍ਰੋਜੈਕਟ ਦੀ ਮੋਨੀਟਰਿੰਗ ਕਰਨ ਲਈ ਜ਼ਿਲਾ ਸਿੱਖਿਆ ਅਫਸਰ, ਬਲਾਕ ਸਿੱਖਿਆ ਅਫਸਰ, ਬਲਾਕ ਨੋਡਲ ਅਫਸਰ ਅਤੇ ਸੈਂਟਰ ਹੈੱਡ ਟੀਚਰ ਵਿਧੀਵਤ ਵਿਜਟ ਕਰ ਰਹੇ ਹਨ । ਓਹਨਾਂ ਆਖਿਆ ਕਿ ਮਿਸ਼ਨ ਸਮਰੱਥ ਤਹਿਤ ਅਕੈਡਮਿਕ ਸਪੋਰਟ ਗਰੁੱਪ ਜੋ ਕਿ ਅਧਿਆਪਕਾਂ ਦੀ ਅਕਾਦਮਿਕ ਮਦਦ ਲਈ ਬਣਾਇਆ ਗਿਆ ਹੈ ਤਾਂ ਜੋ ਮਿਸ਼ਨ ਸਮਰੱਥ ਪ੍ਰੋਜੈਕਟ ਦੇ ਸਾਰਥਿਕ ਟੀਚੇ ਪ੍ਰਾਪਤ ਕੀਤੇ ਜਾ ਸਕਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਿਣਤੀ ਵੱਧਦੀ ਜਾਵੇ
Next articleਲੋਕ ਸਭਾ ਜਲੰਧਰ ਲਈ  ਹਾਈਕਮਾਂਡ ਵਰਕਰਾਂ ਵਿਚੋਂ ਉਮੀਦਵਾਰ ਐਲਾਨੇ