HOME ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ (SC ਵਿੰਗ) ਦਾ ਜਨਰਲ ਸਕੱਤਰ...

ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ (SC ਵਿੰਗ) ਦਾ ਜਨਰਲ ਸਕੱਤਰ ਨਿਯੁਕਤ ਕਰਨ ‘ਤੇ ਹਲਕੇ ਵਿੱਚ ਖੁਸ਼ੀ ਦੀ ਲਹਿਰ

ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਮੁੱਖ ਸੇਵਾਦਾਰ ਸ. ਹਰਮੋਹਣ ਸਿੰਘ ਸੰਧੂ ਨੂੰ ਪਾਰਟੀ ਦੇ ਐਸ.ਸੀ. (SC) ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਨਾਲ ਇਲਾਕੇ ਦੇ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਅਹਿਮ ਜ਼ਿੰਮੇਵਾਰੀ ਲਈ ਹਰਮੋਹਣ ਸਿੰਘ ਸੰਧੂ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਸ. ਗੁਲਜ਼ਾਰ ਸਿੰਘ ਰਣੀਕੇ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇ ਅਤੇ ਜਥੇਬੰਦੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡਣਗੇ। ਸ. ਸੰਧੂ ਦੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਅਤੇ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਨੇ ਕਿਹਾ ਕਿ ਮਿਹਨਤੀ ਆਗੂਆਂ ਨੂੰ ਮਾਣ-ਸਤਿਕਾਰ ਦੇਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਖੁਸ਼ੀ ਸਾਂਝੀ ਕਰਨ ਵਾਲਿਆਂ ਵਿੱਚ ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਚੱਕਲ, ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ ਤੇ ਜਗਪਾਲ ਸਿੰਘ ਜੌਲੀ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ, ਹਰਪ੍ਰੀਤ ਸਿੰਘ ਸੰਗਤਪੁਰਾ, ਬਲਜੀਤ ਸਿੰਘ ਅਰਨੌਲੀ, ਸੁਖਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰਵੀ ਕਮਾਲਪੁਰ, ਅਮਰਿੰਦਰ ਸਿੰਘ ਹੈਲੀ, ਮੋਨੂੰ ਖ਼ਾਨ, ਲੱਖੀ ਸ਼ਾਹ, ਮਲਕੀਤ ਸਿੰਘ ਖਟੜਾ, ਰਵਿੰਦਰ ਸਿੰਘ ਮਦਨਹੇੜੀ, ਗੁਰਪ੍ਰੀਤ ਸਿੰਘ ਬਾਠ, ਸੁਰਿੰਦਰ ਸਿੰਘ ਡੂਮਛੇੜੀ ਅਤੇ ਆੜ੍ਹਤੀ ਆਗੂ ਊਧਮ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕੌਮੀ ਲੋਕ ਅਦਾਲਤ ਦੌਰਾਨ 1,04,805 ਮਾਮਲਿਆਂ ਦਾ ਕੀਤਾ ਨਿਪਟਾਰਾ * 86 ਕਰੋੜ ਰੁਪਏ ਤੋਂ ਵੱਧ ਅਵਾਰਡ ਪਾਸ ਕੀਤੇ
Next articleਬਸਪਾ ਦੀ ਰੈਲੀ ’ਚ ਭਾਰੀ ਇਕੱਠ, 2027 ’ਚ ਪੰਜਾਬ ’ਚ ਸਰਕਾਰ ਬਣਾਉਣ ਦਾ ਸੰਕਲਪ